ਨਵੀਂ ਦਿੱਲੀ 12 ਜੁਲਾਈ 2024 : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਰਜ ਕੀਤੇ ਗਏ ਇੱਕ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ।
ਅਦਾਲਤ ਦਾ ਇਹ ਹੁਕਮ ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਕੁਝ ਘੰਟੇ ਬਾਅਦ ਆਇਆ ਹੈ । ਕੇਜਰੀਵਾਲ (55) ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ ਜਦੋਂ ਕਿ ਉਸ ਦੇ ਖਿਲਾਫ ਈਡੀ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।