ਡੇਰਾ ਬਾਬਾ ਨਾਨਕ : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਮਹਿੰਦਰ ਪਾਲ ਅਤੇ ਇੰਦਰਜੀਤ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੇ ਦੇਹਾਂਤ ਤੇ ਦੁਖੀ ਪਰਿਵਾਰਾਂ ਨਾਲ ਅਫਸੋਸ ਪ੍ਰਗਟ ਕੀਤਾ ਅਤੇ ਉਹਨਾਂ ਨਾਲ ਦੁੱਖ ਵੰਡਾਇਆ ਤੇ ਦੋਵਾਂ ਪਰਿਵਾਰਾਂ ਨੂੰ ਹੌਸਲਾ ਦਿੱਤਾ ਅਤੇ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਹਲਕਾ ਡੇਰਾ ਬਾਬਾ ਨਾਨਕ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।