ਚੰਡੀਗੜ੍ਹ/ਨਵੀਂ ਦਿੱਲੀ, 18 ਜੁਲਾਈ 2024- ਉੱਤਰ ਪ੍ਰਦੇਸ਼ ਦੇ ਗੋਂਡਾ ਨੇੜੇ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਟਰੇਨ ਵਿਚ ਸਵਾਰ ਕਈ ਯਾਤਰੀ ਜ਼ਖਮੀ ਹੋ ਗਏ। ਇਸ ਹਾਦਸੇ ਵਿਚ ਇੱਕ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ।
ਜਾਣਕਾਰੀ ਮੁਤਾਬਿਕ, ਰੇਲਵੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪਟੜੀ ਤੋਂ ਉਤਰੇ ਡੱਬਿਆਂ ‘ਚ ਫਸੇ ਯਾਤਰੀਆਂ ਨੂੰ ਬਚਾਇਆ ਜਾ ਰਿਹਾ ਹੈ। ਨਾਲ ਹੀ, ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਭੇਜਿਆ ਜਾ ਰਿਹਾ ਹੈ।
ਦੂਜੇ ਪਾਸੇ, ਉੱਤਰ ਪ੍ਰਦੇਸ਼ ਦੇ ਸੀਐੱਮ ਯੋਗੀ ਆਦਿਤਿਆਨਾਥ ਨੇ ਗੋਂਡਾ ਜ਼ਿਲ੍ਹੇ ਵਿੱਚ ਹੋਏ ਰੇਲ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦਾ ਇਲਾਜ਼ ਠੀਕ ਤਰੀਕੇ ਨਾਲ ਕਰਨ ਦੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।