ਨਿਉ ਯਾਰਕ , 21 ਜੁਲਾਈ, 2024:-ਚੋਣ ਦੌੜ ਤੋਂ ਹਟਣ ਦਾ ਐਲਾਨ ਕਰਦਿਆਂ ਰਾਸ਼ਟਰਪਤੀ ਬਾਈਡਨ ਨੇ ਆਪਣੇ ਬਿਆਨ ਵਿੱਚ ਕਿਹਾ, “ਮੇਰਾ ਮੰਨਣਾ ਹੈ ਕਿ ਇਹ ਮੇਰੀ ਪਾਰਟੀ ਅਤੇ ਦੇਸ਼ ਦੇ ਹਿੱਤ ਵਿੱਚ ਹੈ ਕਿ ਮੈਂ ਅਹੁਦਾ ਛੱਡਦਾ ਹਾਂ ਅਤੇ ਆਪਣੇ ਬਾਕੀ ਕਾਰਜਕਾਲ ਲਈ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੇ ਫਰਜ਼ਾਂ ‘ਤੇ ਧਿਆਨ ਕੇਂਦਰਤ ਕਰਦਾ ਹਾਂ।”
ਹਾਲਾਂਕਿ ਕੱਲ੍ਹ ਤੱਕ ਬਾਈਡਨ ਰਾਸ਼ਟਰਪਤੀ ਚੋਣ ਦੀ ਦੌੜ ਵਿੱਚ ਸ਼ਾਮਲ ਹੋਣ ਦੀ ਗੱਲ ਕਰਦੇ ਰਹੇ। ਡੈਮੋਕ੍ਰੇਟਿਕ ਪਾਰਟੀ ਵਿੱਚ ਚੋਣ ਦੌੜ ਤੋਂ ਬਾਹਰ ਹੋਣ ਦੀ ਵੱਧ ਰਹੀ ਮੰਗ ਦੇ ਵਿਚਕਾਰ, ਰਾਸ਼ਟਰਪਤੀ ਜੋ ਬਾਈਡਨ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਰਾਸ਼ਟਰਪਤੀ ਦੀ ਚੋਣ ਲੜਨਗੇ ਅਤੇ ਅਗਲੇ ਹਫਤੇ ਤੋਂ ਆਪਣੀ ਮੁਹਿੰਮ ਦੁਬਾਰਾ ਸ਼ੁਰੂ ਕਰਨਗੇ।