ਗੁਰਦਾਸਪੁਰ, 24 ਜੁਲਾਈ 2024- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪਾਸ ਕੀਤੇ ਬਜਟ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਕਿਹਾ ਕਿ ਪੰਜਾਬ ਇਕ ਵਾਰ ਫਿਰ ਤੋਂ ਆਰਥਿਕ ਅਤੇ ਵਿਕਾਸ ਪੱਖੋਂ ਦੋਹਰੀ ਧੱਕੇਸ਼ਾਹੀ ਦਾ ਸ਼ਿਕਾਰ ਹੋਇਆ ਹੈ ਭਗਵੰਤ ਮਾਨ ਅਤੇ ਮੋਦੀ ਸਰਕਾਰ ਮਿਲਕੇ ਪੰਜਾਬ ਨੂੰ ਖੋਖਲਾ ਕਰ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ਨੂੰ ਵਿਸ਼ੇਸ਼ ਰਾਹਤਾਂ ਅਤੇ ਪੈਕੇਜ ਦਿੱਤੇ ਗਏ ਹਨ ਪੰਜਾਬ ਦੇ ਹਾਲਾਤ ਉਹਨਾਂ ਤੋਂ ਵੀ ਮਾੜੇ ਹਨ।
ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਝੋਲੀ ਇਸ ਬਜ਼ਟ ਵਿੱਚ ਖਾਲੀ ਨਾ ਰੱਖੋ ਦੇਸ਼ ਦੀ ਆਜ਼ਾਦੀ ਵਿੱਚ 80 % ਕੁਰਬਾਨੀਆਂ ਕਰਨ ਵਾਲੇ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਦੇਖਦੇ ਹੋਏ ਭਾਜਪਾ ਦੀ ਕੇਂਦਰੀ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੇ ਤੇ ਇਸ ਸਰਹੱਦੀ ਸੂਬੇ ਦਾ ਖਿਆਲ ਰੱਖਦੇ ਹੋਏ ਖਾਸ ਕਰਕੇ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੇ ਜ਼ਿਲਿਆਂ ਲਈ ਵਿਸ਼ੇਸ਼ ਪੈਕੇਜ ਕੇਂਦਰ ਸਰਕਾਰ ਜਾਰੀ ਕਰੇ ਤਾਂ ਕਿ ਪਾਕਿਸਤਾਨ ਬਾਰਡਰ ਨਾਲ ਲੱਗਦੇ ਜ਼ਿਲਿਆਂ ਦੇ ਸੂਝਵਾਨ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ, ਵਧੀਆ ਸੜਕਾਂ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।