ਅੰਮ੍ਰਿਤਸਰ, 24 ਜੁਲਾਈ 2024- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ। ਇਸ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ਨੂੰ ਕੁਝ ਦਿਨ ਪਹਿਲਾਂ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਜਿਸ ਤੇ ਉਹ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ ਅਤੇ ਆਪਣਾ ਸਪਸ਼ਟੀਕਰਨ ਸੌਂਪਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਹੁਤ ਜਲਦ ਇਸ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਫਿਰ ਆਪਣਾ ਫੈਸਲਾ ਸੁਣਾਇਆ ਜਾਵੇਗਾ।