ਗੁਰਦਾਸਪੁਰ 9 ਅਗਸਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ ਗੁਰਦਾਸਪੁਰ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਸਿਟੀ ਸ਼ਾਖਾ ਗੁਰਦਾਸਪੁਰ ਵੱਲੋਂ ਵਾਤਾਵਰਨ ਵਿਸ਼ੇ ‘ਤੇ ਪੇਪਰ ਰੀਡਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਦੇ ਨਾਲ ਹੀ 8 ਅਗਸਤ ਨੂੰ ਭਾਰਤ ਛੱਡੋ ਅੰਦੋਲਨ ‘ਤੇ ਵੀ ਪ੍ਰੋਗਰਾਮ ਕੀਤਾ ਗਿਆ। ਸਭ ਤੋਂ ਪਹਿਲਾਂ ਜੋਤ ਜਗਾਈ ਗਈ ਅਤੇ ਫੇਰ ਵੰਦੇ ਮਾਤਰਮ ਦਾ ਗਾਇਨ ਕੀਤਾ ਗਿਆ।
ਮੁੱਖ ਮਹਿਮਾਨ ਡਾ: ਐਚ.ਐਸ.ਚੌਹਾਨ ਅਤੇ ਵਿਸ਼ੇਸ਼ ਮਹਿਮਾਨ ਸਹਾਇਕ ਪ੍ਰੋਫੈਸਰ ਸੁਰਭੀ ਬਹਿਲ ਸਿਰੋਪਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਚੇਅਰਮੈਨ ਰਾਜੇਸ਼ ਸਲਹੋਤਰਾ ਨੇ ਸਭ ਨੂੰ ਜੀ ਆਇਆਂ ਕਿਹਾ, ਸੁਨੀਲ ਸੋਨੂੰ ਨੇ ਸਭ ਨੂੰ ਭਾਰਤ ਵਿਕਾਸ ਪ੍ਰੀਸ਼ਦ ਬਾਰੇ ਦੱਸਿਆ। ਫਿਰ ਅੱਠ ਬੱਚਿਆਂ ਨੇ ਵਾਤਾਵਰਨ ਅਤੇ ਭਾਰਤ ਛੱਡੋ ਅੰਦੋਲਨ ਬਾਰੇ ਬਹੁਤ ਵਧੀਆ ਭਾਸ਼ਣ ਦਿੱਤੇ। ਬਰਾਂਚ ਮੈਂਬਰ ਰਮੇਸ਼ ਕੁਮਾਰ ਮੋਹਨ ਨੇ ਬੱਚਿਆਂ ਨੂੰ ਵਾਤਾਵਰਨ ਅਤੇ ਭਾਰਤ ਛੱਡੋ ਅੰਦੋਲਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਪਰੰਤ ਡਾ.ਜਮਲਪ੍ਰੀਤ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤ ਵਿਕਾਸ ਪ੍ਰੀਸ਼ਦ ਦੇ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸ਼ਾਖਾ ਨੂੰ ਬੇਨਤੀ ਕੀਤੀ ਕਿ ਯੂਨੀਵਰਸਿਟੀ ਦੇ ਕੈਂਪਸ ਵਿੱਚ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣ।
ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ਾਖਾ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਡੀਨ ਮੈਡਮ ਡਾ: ਅਮਰਬੀਰ ਕੌਰ ਅਤੇ ਵਿਸ਼ੇਸ਼ ਮਹਿਮਾਨ ਸੁਰਭੀ ਬਹਿਲ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਦੇ ਕਾਮਰਸ ਬਲਾਕ ਵਿੱਚ ਕਰਵਾਇਆ ਗਿਆ ਅਤੇ ਇਸ ਪ੍ਰੋਗਰਾਮ ਵਿੱਚ ਐਮ.ਕਾਮ ਅਤੇ ਲਾਅ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੰਚ ਸੰਚਾਲਨ ਜਨਰਲ ਸਕੱਤਰ ਸ਼ੈਲੇਂਦਰ ਭਾਸਕਰ ਨੇ ਕੀਤਾ। ਸ਼ਾਖਾ ਦੇ ਸਰਪ੍ਰਸਤ ਅਤੇ ਸੂਬਾ ਕੋਆਰਡੀਨੇਟ ਰੋਮੇਸ਼ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ, ਉਪਰੰਤ ਰਾਸ਼ਟਰੀ ਗੀਤ ਦੇ ਗਾਇਨ ਨਾਲ ਸਮਾਗਮ ਦੀ ਸਮਾਪਤੀ ਹੋਈ