ਐਸ.ਏ.ਐਸ ਨਗਰ, 8 ਜੁਲਾਈ 2020 – ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਆਰਜ਼ੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ‘ਤੇ ਪੈ ਗਈ ਹੈ ਅਤੇ ਸੁਮੇਧ ਸੈਣੀ ਦੀ ਆਰਜ਼ੀ ਜ਼ਮਾਨਤ ਨੂੰ ਅੱਗੇ ਵਧਾਉਂਦਿਆਂ 10 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।