• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੰਤ ਸੀਚੇਵਾਲ ਵੱਲੋਂ MC ਤੇ PPCB ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ

Asli Punjabi by Asli Punjabi
August 22, 2024
in Top Stories
0
ਸੰਤ ਸੀਚੇਵਾਲ ਵੱਲੋਂ MC ਤੇ PPCB ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਰਾਏਕੋਟ/ਲੁਧਿਆਣਾ, 22 ਅਗਸਤ 2024 – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਉਨ੍ਹਾਂ ਡੇਅਰੀਆਂ ‘ਤੇ ਵਾਤਾਵਰਣ ਮੁਆਵਜ਼ਾ (ਜ਼ੁਰਮਾਨਾ) ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਬਰ ਸੁੱਟ ਕੇ ਪ੍ਰਦੂਸ਼ਿਤ ਕਰ ਰਹੀਆਂ ਹਨ।

ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਪੀ.ਪੀ.ਸੀ.ਬੀ., ਡਰੇਨੇਜ, ਪੇਂਡੂ ਵਿਕਾਸ ਅਤੇ ਹੋਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ, ਰਾਜ ਸਭਾ ਮੈਂਬਰ ਸੀਚੇਵਾਲ ਨੇ ਬੁੱਢਾ ਦਰਿਆ ਦੀ ਸਫਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੀ ਸਫਾਈ ਲਈ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਬੁੱਢਾ ਦਰਿਆ ਦੇ ਕਿਨਾਰਿਆਂ ‘ਤੇ ਪਸ਼ੂ ਚਰਾਉਣ ‘ਤੇ ਪਾਬੰਦੀ ਲਗਾਉਣ ਜਿੱਥੇ ਹਾਲ ਹੀ ਦੇ ਮਹੀਨਿਆਂ ਵਿੱਚ ਬੂਟੇ ਲਗਾਏ ਗਏ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਐਮ.ਪੀ. ਸੀਚੇਵਾਲ ਨੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਡਾਇੰਗ ਉਦਯੋਗ ਵਿਰੁੱਧ ਸਖ਼ਤ ਕਾਰਵਾਈ ਕਰਨ ਜੋ ਅਣਸੋਧਿਆ ਪਾਣੀ ਨਿਗਮ ਦੀਆਂ ਸੀਵਰ ਲਾਈਨਾਂ ਵਿੱਚ ਪਾ ਰਹੇ ਹਨ। ਉਨ੍ਹਾ ਅਧਿਕਾਰੀਆਂ ਨੂੰ ਬੁੱਢਾ ਦਰਿਆ ਵਿੱਚ ਖਤਰਨਾਕ ਭਾਰੀ ਧਾਤਾਂ ਛੱਡਣ ਵਾਲੀਆਂ ਇਕਾਈਆਂ ਦੀ ਪਛਾਣ ਕਰਨ ਦਾ ਕੰਮ ਵੀ ਸੌਂਪਿਆ ਗਿਆ ਹੈ। ਬੁੱਢਾ ਦਰਿਆ ਮੁੜ-ਸੁਰਜੀਤੀ ਪ੍ਰੋਜੈਕਟ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.), ਐਫਲੂਐਂਟ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.) ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਸਦ ਮੈਂਬਰ ਸੀਚੇਵਾਲ ਨੂੰ ਦੱਸਿਆ ਕਿ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਹਾ ਸੁੱਟਣ ਵਾਲੀਆਂ ਡੇਅਰੀਆਂ ਵਿਰੁੱਧ ਪਹਿਲਾਂ ਹੀ 70 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਬਿਜਲੀ ਦੇ ਕੁਨੈਕਸ਼ਨ ਵੀ ਕੱਟ ਦਿੱਤੇ ਗਏ ਹਨ। ਉਨ੍ਹਾਂ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਡਿਫਾਲਟਰ ਡੇਅਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਬਾਅਦ ਵਿੱਚ ਕਾਨੂੰਨ ਅਨੁਸਾਰ ਵਾਤਾਵਰਣ ਮੁਆਵਜ਼ਾ ਲਾਗੂ ਕਰਨ ਲਈ ਵੀ ਕਿਹਾ।

ਸੰਸਦ ਮੈਂਬਰ ਸੀਚੇਵਾਲ ਨੇ ਕਿਹਾ ਕਿ ਕਾਲੀ ਵੇਈਂ ਵਾਂਗ ਬੁੱਢਾ ਦਰਿਆ ਵੀ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਇਸਦੀ ਧਾਰਮਿਕ ਮਹੱਤਤਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਗਊਘਾਟ ਨੇੜੇ ਦਰਿਆ ਅਸਥਾਨ ‘ਤੇ ਚਰਨ ਪਾਏ ਸਨ। ਦਰਿਆ ਵਿੱਚ ਕੂੜਾ-ਕਰਕਟ ਸੁੱਟਣ ਵਾਲੇ ਵਸਨੀਕ ਘਿਨਾਉਣੇ ਅਪਰਾਧ ਕਰ ਰਹੇ ਹਨ ਕਿਉਂਕਿ ਬੁੱਢਾ ਦਰਿਆ ਸਤਲੁਜ ਦਰਿਆ ਵਿੱਚ ਰਲ ਜਾਂਦਾ ਹੈ, ਜੋਕਿ ਰਾਜਸਥਾਨ ਦੇ ਨਾਲ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਲਈ ਪੀਣ ਵਾਲੇ ਪਾਣੀ ਦਾ ਸਰੋਤ ਹੈ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਸਮਰਪਿਤ ਹੈ ਅਤੇ ਬੁੱਢੇ ਦਰਿਆ ਦੀ ਸਫਾਈ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

Previous Post

CM ਮਾਨ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ: ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ

Next Post

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ - ਡੀ ਟੀ ਐਫ

Recommended

ਚੀਨ ਦੇ ਮੁਕਾਬਲੇ ਇੰਡੀਅਨ ਵਾਇਰਸ ਵੱਧ ਖ਼ਤਰਨਾਕ – ਨਿਪਾਲ ਦੇ ਪੀ.ਐਮ. ਦਾ ਭਾਰਤ ਖਿਲਾਫ ਵਿਵਾਦਿਤ ਬਿਆਨ

ਚੀਨ ਦੇ ਮੁਕਾਬਲੇ ਇੰਡੀਅਨ ਵਾਇਰਸ ਵੱਧ ਖ਼ਤਰਨਾਕ – ਨਿਪਾਲ ਦੇ ਪੀ.ਐਮ. ਦਾ ਭਾਰਤ ਖਿਲਾਫ ਵਿਵਾਦਿਤ ਬਿਆਨ

May 20, 2020
ਫਰੀਦਕੋਟ : ਪਹਿਲੀ ਪਲਾਜ਼ਮਾ ਥੈਰੇਪੀ ਨਾਲ ਕਰੋਨਾ ਮਰੀਜ਼ ਤੰਦਰੁਸਤ ਹੋਇਆ

ਫਰੀਦਕੋਟ : ਪਹਿਲੀ ਪਲਾਜ਼ਮਾ ਥੈਰੇਪੀ ਨਾਲ ਕਰੋਨਾ ਮਰੀਜ਼ ਤੰਦਰੁਸਤ ਹੋਇਆ

June 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In