ਡੇਰਾ ਬਾਬਾ ਨਾਨਕ, 22 ਅਗਸਤ 2024- ਸਵਰਗਵਾਸੀ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਦੇ ਦੇਹਾਂਤ ਤੋਂ ਬਾਅਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੀ ਭਰਜਾਈ ਅਤੇ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਅਤੇ ਸਰਦਾਰ ਦੀਪ ਇੰਦਰ ਸਿੰਘ ਰੰਧਾਵਾ ਜੀ ਦੀ ਸਤਿਕਾਰਯੋਗ ਮਾਤਾ ਜੀ ਅਤੇ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੇ ਉਹਨਾਂ ਸਭ ਸੱਜਣਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ ਜਿਹਨਾਂ ਨੇ ਸਰਦਾਰਨੀ ਪਰਮਿੰਦਰ ਕੌਰ ਰੰਧਾਵਾ ਦੇ ਦੇਹਾਂਤ ਤੋਂ ਬਾਅਦ ਦੇਸ਼ ਪ੍ਰਦੇਸ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਖਾਸ ਕਰਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਹਰੇਕ ਸੂਝਵਾਨ ਵਿਅਕਤੀ ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਸਨ ਜਿਹਨਾਂ ਨੇ ਅਤਿਅੰਤ ਦੁਖਦਾਈ ਸਮੇਂ ਵਿੱਚ ਰੰਧਾਵਾ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋ ਕਿ ਸਾਡੀ ਹੌਸਲਾ ਅਫ਼ਜ਼ਾਈ ਕੀਤੀ ਹੈ ਰੰਧਾਵਾ ਪਰਿਵਾਰ ਦਾ ਤੁਹਾਡੇ ਸਭ ਵੱਲੋਂ ਸਾਡੇ ਦੁੱਖ ਵਿੱਚ ਸ਼ਾਮਲ ਹੋਣ ਤੇ ਸਾਡਾ ਰੋਮ ਰੋਮ ਹਮੇਸ਼ਾ ਤੁਹਾਡਾ ਕਰਜ਼ਾਈ ਰਹੇਗਾ ਮੀਡੀਆ ਨਾਲ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਕਰੀਬੀ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।