ਚੰਡੀਗੜ੍ਹ, 27 ਅਗਸਤ 2024-ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਨਾ ਰਣੌਤ ਫਿਲਮ ‘ਐਮਰਜੈਂਸੀ’ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਅਤੇ ਐਡਵੋਕੇਟ ਦੀਪਇੰਦਰ ਸਿੰਘ ਵਿਰਕ ਵੱਲੋਂ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਨੇ ਫਿਲਮ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਸੁਣਵਾਈ ਜਲਦੀ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਪਟੀਸ਼ਨ ਦਾਇਰ ਕਰਨ ਵਾਲੇ ਇਮਾਨ ਸਿੰਘ ਖਾਰਾ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਹਨ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਲਗਾਈ ਗਈ ਐਮਰਜੈਂਸੀ ‘ਤੇ ਆਧਾਰਿਤ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ।