ਨਵੀਂ ਦਿੱਲੀ, 29 ਅਗਸਤ 2024- ਕੰਗਨਾ ਰਣੌਤ ਅੱਜ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਪਹੁੰਚੀ। ਦਿੱਲੀ ‘ਚ ਭਾਜਪਾ ਪ੍ਰਧਾਨ ਦੀ ਰਿਹਾਇਸ਼ ‘ਤੇ ਕਰੀਬ ਅੱਧਾ ਘੰਟਾ ਰੁਕਣ ਤੋਂ ਬਾਅਦ ਕੰਗਨਾ ਉਥੋਂ ਰਵਾਨਾ ਹੋ ਗਈ। ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ਤੋਂ ਬਾਅਦ ਕੰਗਨਾ ਦੀ ਭਾਜਪਾ ਦੇ ਕਿਸੇ ਵੱਡੇ ਨੇਤਾ ਨਾਲ ਇਹ ਪਹਿਲੀ ਮੁਲਾਕਾਤ ਸੀ। ਹਾਲਾਂਕਿ ਮੀਟਿੰਗ ਤੋਂ ਬਾਅਦ ਕੰਗਨਾ ਮੀਡੀਆ ਨਾਲ ਗੱਲਬਾਤ ਕੀਤੇ ਬਿਨ੍ਹਾਂ ਹੀ ਉਥੋਂ ਚਲੀ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਕੇ ਬਿਆਨ ਜਾਰੀ ਕੀਤਾ ਸੀ। ਬੀਜੇਪੀ ਨੇ ਕੰਗਨਾ ਰਣੌਤ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਸੀ, ਕਿ ‘ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਸੰਸਦ ਕੰਗਨਾ ਰਣੌਤ ਦਾ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਰਤੀ ਜਨਤਾ ਪਾਰਟੀ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ।
ਬੀਜੇਪੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਸੀ, ਕਿ ਪਾਰਟੀ ਦੀ ਤਰਫੋਂ, ਕੰਗਨਾ ਰਣੌਤ ਨੂੰ ਨਾ ਤਾਂ ਪਾਰਟੀ ਨੀਤੀਗਤ ਮੁੱਦਿਆਂ ‘ਤੇ ਬਿਆਨ ਦੇਣ ਦੀ ਇਜਾਜ਼ਤ ਹੈ ਅਤੇ ਨਾ ਹੀ ਅਧਿਕਾਰਤ ਹੈ। ਭਾਜਪਾ ਦੀ ਤਰਫੋਂ ਕੰਗਨਾ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।