ਹੁਸ਼ਿਆਰਪੁਰ, 9 ਸਤੰਬਰ:ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 18 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਖੇਤਰ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਹੈ ਕਿ ਵਾਰਡ ਦੇ ਹਰ ਹਿੱਸੇ ਵਿਚ ਬੁਨਿਆਦੀ ਸੁਵਿਧਾਵਾਂ ਦਾ ਵਿਸਥਾਰ ਹੋਵੇ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਲਾਕੇ ਵਿਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਹਿੱਤ ਦੇ ਕੰਮਾਂ ਵਿਚ ਕੋਈ ਕਮੀਂ ਨਹੀਂ ਆਉਣ ਦੇਵੇਗੀ। ਇਸ ਵਾਰਡ ਵਿਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਨਿਰਮਾਣ ਕਾਰਜ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ।
ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੀ ਘੋਸ਼ਣਾ ਕੀਤੀ ਕਿ ਜਲਦ ਹੀ ਵਾਰਡ ਨੰਬਰ 18 ਵਿਚ ਇਕ ਨਵਾਂ ਆਂਗਣਵਾੜੀ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਹ ਆਂਗਣਵਾੜੀ ਸੈਂਟਰ ਬੱਚਿਆਂ ਅਤੇ ਮਹਿਲਾਵਾਂ ਦੀ ਦੇਖ-ਭਾਲ ਲਈ ਇਕ ਮਹੱਤਵਪੂਰਨ ਕੇਂਦਰ ਬਣੇਗਾ, ਜਿਥੇ ਪੋਸ਼ਣ ਅਤੇ ਸਿੱਖਿਆ ਨਾਲ ਜੁੜੀਆਂ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਵਿਕਾਸ ਕਾਰਜਾਂ ਵਿਚ ਜਨਤਾ ਦੀ ਭਾਗੀਦਾਰੀ ਨੂੰ ਅਹਿਮਿਅਤ ਦਿੰਦੀ ਹੈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਸੁਝਾਵਾਂ ਅਨੁਸਾਰ ਹੀ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਜਨਤਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਕਦਮ ਚੁੱਕਦੇ ਹਾਂ। ਪ੍ਰੋਗਰਾਮ ਦੇ ਅਖੀਰ ਵਿਚ ਉਨ੍ਹਾਂ ਸਾਰੇ ਸਥਾਨਕ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਰਵਿੰਦਰ ਕੁਮਾਰ, ਡਾ. ਰਾਮ ਇਕਬਾਲ, ਇੰਦਰਜੀਤ ਲਾਲਾ, ਚੰਦਰਦੀਪ, ਰਾਮ ਨਾਥ, ਉਮੇਸ਼ ਰਾਏ, ਹਿੰਮਦ ਸਿੰਘ, ਮਨੋਜ ਕੁਮਾਰ, ਰਾਜਿਦਰ ਭਗਤ, ਧਨਰਾਜ, ਸੰਜੀਵ ਪੰਡਿਤ, ਜਤਿੰਦਰ ਰਾਏ, ਕਮੱਖਿਆ ਸਿੰਘ, ਸੰਦੋਸ਼ ਰਾਏ, ਹਰਿੰਦਰ ਕੁਮਾਰ, ਵਿਕਾਸ ਕੁਮਾਰ ਵੀ ਮੌਜੂਦ ਸਨ।