ਚੰਡੀਗੜ੍ਹ, 11 ਸਤੰਬਰ 2024- ਹਿਮਾਚਲ ਪ੍ਰਦੇਸ਼ ਦੇ ਸੰਜੋਲੀ ਅੰਦਰ ਹੁਣ ਮਸਜਿਦ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਹੈ। ਸੰਜੋਲੀ ਚ ਹਿੰਦੂ ਸੰਗਠਨਾਂ ਦਾ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ।
ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧੇ। ਪ੍ਰਦਰਸ਼ਨਕਾਰੀਆਂ ਨੇ ਬੈਰੀਗੇੜਸ ਤੋੜੇ ਅਤੇ ਉਹ ਅੱਗੇ ਵਧੇ। ਇਸ ਦੌਰਾਨ ਪੁਲਿਸ ਦੇ ਨਾਲ ਪ੍ਰਦਰਸ਼ਨਕਾਰੀਆਂ ਦੀ ਝੜਪ ਹੋ ਗਈ। ਪੁਲਿਸ ਨੇ ਮਜ਼ਬੂਰ ਹੋ ਕੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ।