ਚੰਡੀਗੜ੍ਹ, 13 ਸਤੰਬਰ 2024- ਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ ਦਾ ਡੀਜੀਪੀ ਪੰਜਾਬ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦਾ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਮਰੀਕਾ ਅਧਾਰਤ ਹੈਪੀ ਪਾਸੀਆ ਨੂੰ ਇਸ ਕੇਸ ਦਾ ਮਾਸਟਰਮਾਈਂਡ ਦੱਸਿਆ ਹੈ।
ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ, ਰੋਹਨ ਮਸੀਹ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ, ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ Chandigarh Grenade Blast ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਕਿ, ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਵਿਚ ਬਲਾਸਟ ਕੀਤਾ ਗਿਆ ਸੀ।