ਚੰਡੀਗੜ੍ਹ, 13 ਸਤੰਬਰ 2024 – ਪੰਜਾਬ ਦੇ ਵੈਟਨਰੀ ਇੰਸਪੈਕਟਰਾਂ ਨੇ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਘੇਰਿਆ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਦਫ਼ਤਰ ਅੱਜ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਭਾਗ ਦੇ ਆਡੀਸਨਲ ਚੀਫ ਸੈਕਟਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਕਰਕੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਸੰਖਿਆ ਵਿੱਚ ਵੈਟਨਰੀ ਇੰਸਪੈਕਟਰਜ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਮੋਹਾਲੀ ਸਥਿਤ ਮੁੱਖ ਦਫਤਰ ਦੀ ਘੇਰਾਬੰਦੀ ਕਰ ਦਿੱਤੀ ਹੈ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਉਹਨਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਉਚ ਅਧਿਕਾਰੀ ਕੋਈ ਠੋਸ ਫ਼ੈਸਲਾ ਨਹੀਂ ਲੈਂਦੇ ਉਹਨਾਂ ਚਿਰ ਉਹਨਾਂ ਦਾ ਸੰਘਰਸ਼ ਹੋਰ ਤੇਜੀ ਨਾਲ ਸਰਕਾਰ ਵਿਰੁੱਧ ਹੋਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।