ਕਲਾਨੌਰ, 16 ਸਤੰਬਰ 2024- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਾੜੀ ਕਾਨੂੰਨ ਵਿਵਸਥਾ, ਲੁੱਟਾਂ ਖੋਹਾਂ ਅਤੇ ਫਰੋਤੀਆਂ ਦੇ ਖਿਲਾਫ ਕਲਾਨੌਰ ਬਲਾਕ ਕਾਂਗਰਸ ਕਮੇਟੀ ਦੇ ਵਰਕਰਾਂ ਦਾ ਇਕ ਵਿਸ਼ਾਲ ਰੋਸ਼ ਧਰਨਾ ਐਸ ਐਚ ਉ ਕਲਾਨੌਰ ਦਫਤਰ ਵਿਖੇ ਦਿੱਤਾ ਜਾਵੇਗਾ। ਉਦੇਵੀਰ ਸਿੰਘ ਰੰਧਾਵਾ, ਬਲਾਕ ਕਲਾਨੌਰ ਕਾਂਗਰਸ ਕਮੇਟੀ ਦੇ ਪ੍ਰਧਾਨ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ, ਸੱਤਪਾਲ ਸਿੰਘ ਭੋਜਰਾਜ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਜਨਰਲ ਸਕੱਤਰ ਜ਼ਿਲਾ ਕਾਂਗਰਸ ਕਮੇਟੀ ਗੁਰਦਾਸਪੁਰ ਸਰਦਾਰ ਹਰਦੇਵ ਸਿੰਘ ਦੂਲਾਨੰਗਲ ਨੇ ਸਮੂੱਹ ਕਾਂਗਰਸੀ ਵਰਕਰਾਂ ਨੂੰ ਪੂਰਜੋਰ ਅਪੀਲ ਕੀਤੀ ਹੈ ਕਿ ਉਹ 17 ਸਤੰਬਰ ਦਿਨ ਮੰਗਲਵਾਰ 10 ਵਜੇ ਤੋਂ ਲੈ ਕੇ ਇਕ ਵਜੇ ਤੱਕ ਦਿੱਤੇ ਜਾ ਧਰਨੇ ਵਿੱਚ ਭਾਰੀ ਗਿਣਤੀ ਵਿੱਚ ਪਹੁੰਚਣ ਦੀ ਕ੍ਰਿਪਾਲਤਾ ਕਰਨ। ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ