ਚੰਡੀਗੜ੍ਹ, 19 ਸਤੰਬਰ 2024- ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਨੇ ਪੰਜਾਬ ਦੇ 27 ਡਿੱਪੂਆਂ ਤੇ ਗੇਟ ਰੈਲੀਆ ਕੀਤੀਆਂ। ਇਸ ਦੌਰਾਨ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ, 25 ਸਤੰਬਰ ਨੂੰ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਖੇ ਕਰਕੇ ਸਰਕਾਰ ਦੀ ਨਲਾਇਕੀਆਂ ਬਾਰੇ ਦੱਸਿਆ ਜਾਵੇਗਾ।
ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਵਰਕਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਤਾਂ 21 ਅਕਤੂਬਰ ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ, ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾ ਹੜਤਾਲ ਅਣਮਿੱਥੇ ਸਮੇਂ ਵਾਸਤੇ ਵੀ ਕੀਤੀ ਜਾਵੇਗੀ। ਜਿਸ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ਇਸ ਸਮੇਂ ਦੌਰਾਨ ਕੋਈ ਵੀ ਜ਼ਿਮਨੀ ਚੌਣ ਆਉਂਦੀ ਹੈ ਤਾਂ ਯੂਨੀਅਨ ਵਲੋ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।