ਚੰਡੀਗੜ੍ਹ, 9 ਜੁਲਾਈ 2020 – ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਐਸਆਈਟੀ ਦੀ ਜਾਂਚ ਰੋਕਣ ਦੇ ਲਈ ਸੀਬੀਆਈ ਨੇ ਮੋਹਾਲੀ ਦੀ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਟੀਸ਼ਨ ਅਜੇ ਸੁਪਰੀਕ ਕੋਰਟ ‘ਚ ਪੈਂਡਿੰਗ ਹੈ ਅਤੇ ਅਜਿਹੇ ‘ਚ ਦੋ ਜਾਂਚ ਏਜੰਸੀਆਂ ਕਿਸੇ ਵੀ ਮਾਮਲੇ ਦੀ ਇਕੱਠੇ ਜਾਂਚ ਨਹੀਂ ਕਰ ਸਕਦੀਆਂ। ਇਸ ਦੇ ਲਈ ਐਸਆਈਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਆਗਿਆ ਨਾ ਦਿੱਤੀ ਜਾਵੇ।
ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 10 ਜੁਲਾਈ ਤੱਕ ਆਪਣਾ ਜੁਆਬ ਦੇਣ ਲਈ ਕਿਹਾ ਹੈ।
ਪਹਿਲਾਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਜਾਂਚ ਦੀ ਰਫਤਾਰ ਹੌਲੀ ਦੇਖ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਐਸਆਈਟੀ ਨੂੰ ਦੇ ਦਿੱਤੀ ਸੀ। ਇਸ ਮਾਮਲੇ ‘ਚ ਹਾਲ ‘ਚ ਹੀ ਐਸਆਈਟੀ ਨੇ ਸੱਤ ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ ਅਤੇ ਡੇਰਾ ਮੁਖੀ ਰਾਮ ਰਹੀਮ ਦਾ ਨਾਂਅ ਵੀ ਇਸ ਮਾਮਲੇ ‘ਚ ਸ਼ਾਮਿਲ ਕੀਤਾ ਹੈ।