ਡੇਰਾ ਬਾਬਾ ਨਾਨਕ : ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਦਬੁਰਜੀ ਵਿਖੇ ਆਪਣੇ ਹਰਦਿਲ ਅਜੀਜ਼ ਮਾਈਕਲ ਮਸੀਹ ਅਤੇ ਅਤੇ ਪ੍ਰਿਤਪਾਲ ਦੇ ਗ੍ਰਹਿ ਵਿਖੇ ਇਕ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਹੜੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਗਰੀਬ ਗੁਰਬੇ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ ਉਹਨਾਂ ਪਿੰਡ ਦਬੁਰਜੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦਾ ਡੱਟ ਕਿ ਸਾਥ ਦਿਉ ਤਾਂ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾਵੇ ਇਸ ਉਪਰੰਤ ਪਿੰਡ ਦਬੁਰਜੀ ਵਿੱਚ ਹੀ ਸਿੰਘ ਦੇ ਕਈ ਦਿਨਾਂ ਤੋਂ ਢਿੱਲੇ ਚੱਲ ਰਹੇ ਸਤਿਕਾਊ, ਯੋਗ ਪਿਤਾ ਜੀ ਹਾਲ ਜਾਣਿਆ ਅਤੇ ਵਹਿਗੁਰੂ ਜੀ ਦੇ ਅੱਗੇ ਉਹਨੂੰ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰਕ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ