• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਤਨੀ ਦਾ ਵੀਜ਼ਾ ਹੋਇਆ ਰਫਿਊਜ, ਖਾਤੇ ‘ਚੋਂ ਜਮ੍ਹਾਂ ਫੰਡ ਦੇ ਪੈਸੇ ਰਿਫੰਡ ਕਰਵਾ ਪਤੀ ਨੂੰ ਕਿਹਾ ਬਾਏ-ਬਾਏ

Asli Punjabi by Asli Punjabi
July 9, 2020
in Punjab
0
ਪਤਨੀ ਦਾ ਵੀਜ਼ਾ ਹੋਇਆ ਰਫਿਊਜ, ਖਾਤੇ ‘ਚੋਂ ਜਮ੍ਹਾਂ ਫੰਡ ਦੇ ਪੈਸੇ ਰਿਫੰਡ ਕਰਵਾ ਪਤੀ ਨੂੰ ਕਿਹਾ ਬਾਏ-ਬਾਏ
587
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 9 ਜੁਲਾਈ 2020 – ਜਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਦੇ ਰਹਿਣ ਵਾਲਾ ਚਮਕੌਰ ਸਿੰਘ ਹਰ ਕੀਮਤ ਅਦਾ ਕਰਕੇ ਵੀ ਵਿਦੇਸ਼ੀ ਧਰਤੀ ਤੇ ਪਹੁੰਚਣਾ ਚਾਹੁੰਦਾ ਸੀ, ਵਿਦੇਸ਼ ਜਾਣ ਦੇ ਲਾਲਚ ‘ਚ ਹੀ ਉਹ ਆਪਣੇ ਪਰਿਵਾਰ ਦੇ ਮਿੱਟੀ ਨਾਲ ਮਿੱਟੀ ਹੋ ਕੇ ਕਮਾਏ ਲੱਖਾਂ ਰੁਪਏ ਗੁਆ ਵੀ ਚੁੱਕਾ ਹੈ। ਪੁਲਿਸ ਨੇ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਚਮਕੌਰ ਸਿੰਘ ਦੀ ਪਤਨੀ ਤੇ ਸਹੁਰੇ ਪਰਿਵਾਰ ਦੇ 3 ਹੋਰ ਮੈਂਬਰਾਂ ਖਿਲਾਫ ਅਪਰਾਧਿਕ ਸਾਜਿਸ਼ ਤਹਿਤ ਧੋਖਾਧੜੀ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਚਮਕੌਰ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਰੂੜੇਕੇ ਕਲਾਂ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਸਾਲ 2017 ‘ਚ ਉਸ ਦੀ ਮੁਲਾਕਾਤ ਬਹਾਲ ਸਿੰਘ ਨਾਲ ਵਿਚੋਲੇ ਬਲੌਰ ਸਿੰਘ ਨਿਵਾਸੀ ਪਿੰਡ ਛੰਨਾ ਭੈਣੀ ਦੇ ਜਰੀਏ ਹੋਈ। ਬਹਾਲ ਸਿੰਘ ਨੇ ਮੇਰੇ ਪਰਿਵਾਰ ਨੂੰ ਦੱਸਿਆ ਕਿ ਉਸ ਦੀ ਦੋਹਤੀ ਸੁਮਨਪ੍ਰੀਤ ਕੌਰ ਦਾ ਨਰਸਿੰਗ ਦਾ ਕੋਰਸ ਕੀਤਾ ਹੋਇਆ ਹੈ। ਬਹਾਲ ਸਿੰਘ ਨੇ ਮੁਦਈ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਉਸ ਦੀ ਦੋਹਤੀ ਦੀ ਵਿਦੇਸ਼ ਦੀ ਪੜ੍ਹਾਈ ਅਤੇ ਵਿਆਹ ਦਾ ਖਰਚ ਕਰਨਗੇ ਤਾਂ ਉਹ ਆਪਣੀ ਦੋਹਤੀ ਦਾ ਵਿਆਹ ਮੁਦਈ ਨਾਲ ਕਰ ਦੇਵੇਗਾ। ਵਿਆਹ ਤੋਂ ਬਾਅਦ ਉਸ ਨੂੰ ਬਤੌਰ ਪਤੀ ਵਿਦੇਸ਼ ਲੈ ਜਾਣ ਦਾ ਭਰੋਸਾ ਵੀ ਦਿੱਤਾ ਗਿਆ। ਦੋਸ਼ਣ ਪਤਨੀ ਸੁਮਨਪ੍ਰੀਤ ਕੌਰ, ਸੌਹਰੇ ਸੰਤੋਖ ਸਿੰਘ, ਸੱਸ ਸਰਬਜੀਤ ਕੌਰ ਤੇ ਸਾਲੇ ਗੁਰਪ੍ਰੀਤ ਸਿੰਘ ਨਿਵਾਸੀ ਸੋਹੀਆਂ, ਜ਼ਿਲ੍ਹਾ ਲੁਧਿਆਣਾ ਨੇ ਵੀ ਬਹਾਲ ਸਿੰਘ ਦੀਆਂ ਸ਼ਰਤਾਂ ਮੁਤਾਬਿਕ ਵਿਆਹ ਕਰਨ ਦੀ ਹਾਮੀ ਭਰ ਦਿੱਤੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

– ਵਿਆਹ ਅਤੇ ਵਿਦੇਸ਼ ਦੀ ਪੜ੍ਹਾਈ ਤੇ ਖਰਚ ਕੀਤੇ 14 ਲੱਖ ਰੁਪਏ ਪਰ ,,,

ਚਮਕੌਰ ਸਿੰਘ ਨੇ ਦੱਸਿਆ ਕਿ ਸਹੁਰੇ ਪਰਿਵਾਰ ਦੀਆਂ ਸ਼ਰਤਾਂ ਮੁਤਾਬਿਕ ਸੁਮਨਪ੍ਰੀਤ ਕੌਰ ਦੀ ਸ਼ਾਦੀ 16 ਨਵੰਬਰ 2017 ਨੂੰ ਕਰ ਦਿੱਤੀ ਗਈ। ਵਿਆਹ ਦਾ ਪੂਰਾ ਖਰਚਾ ਵੀ ਮੁਦਈ ਦੇ ਪਰਿਵਾਰ ਨੇ ਹੀ ਕੀਤਾ। ਪਰੰਤੂ ਪਤਨੀ ਸੁਮਨਪ੍ਰੀਤ ਕੌਰ ਦਾ ਵੀਜ਼ਾ ਕਿਸੇ ਕਾਰਨ ਪਹਿਲਾਂ 3 ਜਨਵਰੀ, ਫਿਰ 13 ਜਨਵਰੀ 2020 ਨੂੰ ਰਫਿਊਜ ਹੋ ਗਿਆ। ਸੁਮਨਪ੍ਰੀਤ ਕੌਰ ਨੇ ਉਸ ਦੇ ਖਾਤੇ ‘ਚ ਵਿਦੇਸ਼ ਦੀ ਪੜ੍ਹਾਈ ਲਈ ਮੇਰੇ ਜਮ੍ਹਾਂ ਕਰਵਾਏ 12 ਲੱਖ ਰੁਪਏ ਫੰਡ ਵੀ ਰਿਫੰਡ ਕਰਵਾ ਲਏ ਅਤੇ ਉਸ ਨਾਲ ਬਤੌਰ ਪਤਨੀ ਰਹਿਣ ਅਤੇ ਮੇਰੇ ਘਰ ਰਹਿਣ ਤੋਂ ਵੀ ਸਾਫ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਉਕਤ ਸਾਰੇ ਦੋਸ਼ੀਆਂ ਨੇ ਉਸ ਨਾਲ ਅਪਰਾਧਿਕ ਸਾਜ਼ਿਸ਼ ਰਚ ਕੇ ਲੱਖਾਂ ਰੁਪਏ ਦੀ ਠੱਗੀ ਕਰ ਲਈ।

ਦੋਸ਼ੀ ਨਾਮਜ਼ਦ ਨਹੀਂ ਕੀਤਾ ਸਾਜ਼ਿਸ਼ ਦਾ ਧੁਰਾ

ਚਮਕੌਰ ਸਿੰਘ ਨੇ ਦੱਸਿਆ ਕਿ ਉਸ ਨੇ ਇਸ ਘਟਨਾਕ੍ਰਮ ਸਬੰਧੀ ਸ਼ਿਕਾਇਤ ਪਹਿਲਾਂ 14 ਫਰਵਰੀ ਨੂੰ ਥਾਣਾ ਰੂੜੇਕੇ ਕਲਾਂ ‘ਚ ਦਿੱਤੀ। ਪਰ ਸ਼ਿਕਾਇਤ ਦੇ ਕਰੀਬ ਤਿੰਨ ਮਹੀਨਿਆਂ ਦੇ ਸਮੇਂ ‘ਚ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਦੁਖੀ ਹੋ ਕੇ ਉਸ ਨੇ 21 ਮਈ ਨੂੰ ਹੋਰ ਸ਼ਿਕਾਇਤ ਐਸਐਸਪੀ ਸੰਦੀਪ ਗੋਇਲ ਨੂੰ ਦਿੱਤੀ, ਜਿਨ੍ਹਾਂ ਇਸ ਦੀ ਪੜਤਾਲ ਡੀਐਸਪੀ ਬਲਜੀਤ ਸਿੰਘ ਬਰਾੜ ਨੂੰ ਸੌਂਪ ਦਿੱਤੀ। ਉਨ੍ਹਾਂ ਕਿਹਾ ਕਿ ਇਸ ਠੱਗੀ ਦਾ ਮੁੱਢ ਬੰਨਣ ਵਾਲਾ ਸਾਜਿਸ਼ ਦਾ ਮੁੱਖ ਧੁਰਾ ਸੁਮਨਪ੍ਰੀਤ ਕੌਰ ਦਾ ਨਾਨਾ ਬਹਾਲ ਸਿੰਘ ਹੀ ਹੈ। ਹੈਰਾਨੀ ਦੀ ਗੱਲ ਇਹ ਸਾਹਮਣੇ ਆਈ ਕਿ ਆਖਿਰ ਪੁਲਿਸ ਨੇ ਥਾਣਾ ਰੂੜੇਕੇ ਕਲਾਂ ‘ਚ ਦਰਜ ਐਫਆਈਆਰ ਨੰਬਰ 68 ਵਿੱਚ ਬਹਾਲ ਸਿੰਘ ਨੂੰ ਦੋਸ਼ੀ ਨਾਮਜ਼ਦ ਹੀ ਨਹੀਂ ਕੀਤਾ ਗਿਆ। ਚਮਕੌਰ ਸਿੰਘ ਨੇ ਬਹਾਲ ਸਿੰਘ ਦੇ ਖਿਲਾਫ ਕੇਸ ਦਰਜ ਨਾ ਹੋਣ ਤੇ ਅਫਸੋਸ ਜਾਹਿਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇਸ ਸਬੰਧੀ ਆਪਣੇ ਵਕੀਲ ਨਾਲ ਰਾਇ ਕਰਕੇ ਬਹਾਲ ਸਿੰਘ ਖਿਲਾਫ ਕੇਸ ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਸ਼ੁਰੂ ਕਰਾਂਗਾ।

– ਕੇਸ ਦਰਜ, ਦੋਸ਼ੀਆਂ ਦੀ ਗ੍ਰਿਫਤਾਰੀ ਦੇ ਯਤਨ ਜਾਰੀ

ਮਾਮਲੇ ਦੇ ਤਫਤੀਸ਼ ਅਧਿਕਾਰੀ ਏ.ਐਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਦੁਰਖਾਸਤ ਨੰਬਰੀ 1216/ਵੀ ਪੀ ਮਿਤੀ 21/5/2020 ਦੀ ਪੜਤਾਲ ਉਪਰੰਤ ਸ਼ਿਕਾਇਤ ਕਰਤਾ ਦੀ ਪਤਨੀ ਸੁਮਨਪ੍ਰੀਤ ਕੌਰ, ਸੰਤੋਖ ਸਿੰਘ ਸਹੁਰਾ, ਸਰਬਜੀਤ ਕੌਰ ਸੱਸ ਅਤੇ ਗੁਰਪ੍ਰੀਤ ਸਿੰਘ ਸਾਲਾ ਦੇ ਖਿਲਾਫ ਅਧੀਨ ਜੁਰਮ 420/120 B IPC ਦੇ ਤਹਿਤ ਥਾਣਾ ਰੂੜੇਕੇ ਕਲਾਂ ‘ਚ ਕੇਸ ਦਰਜ ਕਰਕੇ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ।

Previous Post

ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ, ਸੀਬੀਆਈ ਨੇ ਅਦਾਲਤ ਤੱਕ ਕੀਤੀ ਪਹੁੰਚ

Next Post

ਸੁਖਦੇਵ ਢੀਂਡਸਾ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੁਖਦੇਵ ਢੀਂਡਸਾ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਸੁਖਦੇਵ ਢੀਂਡਸਾ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

Recommended

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

May 10, 2021
ਦਿੱਲੀ ਸਪੈਸ਼ਲ ਸੈੱਲ ਅਤੇ ਅੰਮ੍ਰਿਤਸਰ ਪੁਲਿਸ ਨੇ ਰਲ ਕੇ ਨਕਲੀ ਨੋਟਾਂ ਦੀ ਖੇਪ ਕੀਤੀ ਬਰਾਮਦ, ਪੰਜ ਗ੍ਰਿਫ਼ਤਾਰ

ਦਿੱਲੀ ਸਪੈਸ਼ਲ ਸੈੱਲ ਅਤੇ ਅੰਮ੍ਰਿਤਸਰ ਪੁਲਿਸ ਨੇ ਰਲ ਕੇ ਨਕਲੀ ਨੋਟਾਂ ਦੀ ਖੇਪ ਕੀਤੀ ਬਰਾਮਦ, ਪੰਜ ਗ੍ਰਿਫ਼ਤਾਰ

November 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In