ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ ,2024 ਜਸਪ੍ਰੀਤ ਸਿੰਘ ਪੀ.ਸੀ.ਐਸ SDM ਸ੍ਰੀ ਅਨੰਦਪੁਰ ਸਾਹਿਬ ਨੇ ਅਹੁਦਾ ਸੰਭਾਲਣ ਉਪਰੰਤ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਅਤੇ ਸਬ ਤਹਿਸੀਲ ਨੂਰਪੁਰ ਬੇਦੀ ਦੇ ਸਮੂਹ ਮੀਡੀਆ ਮੈਬਰਾਂ ਨਾਲ ਵਿਸੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮੀਡੀਆ/ਪ੍ਰੈਸ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਹੈ। ਪ੍ਰਸਾਸ਼ਨ ਤੱਕ ਸਹੀ ਅਤੇ ਸਮੇਂ ਸਿਰ ਜਾਣਕਾਰੀ ਪਹੁੰਚਾਉਣ ਵਿੱਚ ਪੱਤਰਕਾਰਾਂ ਦਾ ਅਹਿਮ ਰੋਲ ਹੈ। ਉਨ੍ਹਾਂ ਆਪਣੇ ਤਜਰਬੇ ਸਾਝੇ ਕਰਦੇ ਹੋਏ ਕਿਹਾ ਕਿ ਇਸ ਤੋ ਪਹਿਲਾ ਉਹ ਧਾਰਮਿਕ ਤੇ ਪਵਿੱਤਰ ਨਗਰਾਂ ਵਿੱਚ ਲੰਬਾ ਸਮਾਂ ਸੇਵਾ ਨਿਭਾ ਚੁੱਕੇ ਹਨ, ਸ੍ਰੀ ਫਤਿਹਗੜ੍ਹ ਸਾਹਿਬ, ਸੁਲਤਾਨਪੁਰ ਲੋਧੀ ਵਰਗੇ ਇਤਿਹਾਸਕ ਸਥਾਨਾ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਹੁਣ ਭਾਗਾਂ ਵਾਲਾ ਸਮਾਂ ਆਇਆ ਹੈ ਜਦੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੇਵਾ ਦੇ ਅਵਸਰ ਮਿਲੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਹੱਲ ਪ੍ਰਮੁੱਖਤਾ ਤੇ ਕਰਨ ਨੂੰ ਤਰਜੀਹ ਦੇਵਾਂਗੇ। ਦਫਤਰਾਂ ਵਿੱਚ ਲੋਕਾਂ ਨੂੰ ਬੇਲੋੜੀ ਖੱਜਲ ਖੁਆਰੀ ਨਹੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰੈਸ ਦਾ ਸਹਿਯੋਗ ਬਹੁਤ ਜਰੂਰੀ ਹੈ, ਪੰਚਾਇਤੀ ਚੋਣਾਂ ਵਿੱਚ ਸਾਰੇ ਅਧਿਕਾਰੀ/ਕਰਮਚਾਰੀਆਂ ਨੂੰ ਜਿੰਮੇਵਾਰੀ ਨਾਲ ਡਿਊਟੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ, ਇਸ ਸਬੰਧ ਵਿੱਚ ਅੱਜ ਇੱਕ ਵਿਸੇਸ਼ ਸਿਖਲਾਈ/ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਵੱਖ ਵੱਖ ਪ੍ਰੈਸ ਕਲੱਬਾਂ ਦੇ ਮੈਂਬਰਾਂ/ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਐਸ.ਡੀ.ਐਮ ਜਸਪ੍ਰੀਤ ਸਿੰਘ ਨੂੰ ਭਰੋਸਾ ਦਿੱਤਾ ਕਿ ਉਹ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣਗੇ। ਅੱਜ ਦੀ ਮੀਟਿੰਗ ਲਈ ਸਮੂਹ ਮੀਡੀਆ ਮੈਬਰਾਂ ਨੇ ਐਸ.ਡੀ.ਐਮ ਦਾ ਵਿਸੇਸ਼ ਧੰਨਵਾਦ ਕੀਤਾ। ਇਸ ਮੌਕੇ ਸੰਦੀਪ ਕੁਮਾਰ ਤਹਿਸੀਲਦਾਰ, ਅੰਗਦਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਅਤੇ ਵੱਖ ਵੱਖ ਅਦਾਰਿਆਂ ਦੇ ਪ੍ਰਤੀਨਿਧੀ ਹਾਜ਼ਰ ਸਨ।