• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਮੀਨ ਬਚਾਉ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਮੌਕੇ ਕੁੱਲਰੀਆਂ ਵਿੱਚ ਹੋਵੇਗਾ ਭਾਰੀ ਇਕੱਠ: ਮਨਜੀਤ ਧਨੇਰ

Asli Punjabi by Asli Punjabi
September 30, 2024
in Punjab
0
ਜ਼ਮੀਨ ਬਚਾਉ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਮੌਕੇ ਕੁੱਲਰੀਆਂ ਵਿੱਚ ਹੋਵੇਗਾ ਭਾਰੀ ਇਕੱਠ: ਮਨਜੀਤ ਧਨੇਰ
586
SHARES
3.3k
VIEWS
Share on FacebookShare on TwitterShare on Whatsapp

ਬਰਨਾਲਾ, 30 ਸਤੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ, ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬਰਨਾਲਾ ਦੇ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਸ਼ਹਿ ਤੇ ਭੂ ਮਾਫੀਆ ਵੱਲੋਂ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਖਿਲਾਫ ਪੱਕਾ ਮੋਰਚਾ ਹੋਰ ਵੀ ਜ਼ੋਰ ਸ਼ੋਰ ਨਾਲ ਜਾਰੀ ਰਹੇਗਾ। ਇਸੇ ਦੌਰਾਨ ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਵੀ ਕੁੱਲਰੀਆਂ ਦੇ ‘ਜ਼ਮੀਨ ਬਚਾਓ ਮੋਰਚੇ’ ਵਿੱਚ ਭਾਰੀ ਇਕੱਠ ਕਰਕੇ ਮਨਾਈ ਜਾਵੇਗੀ। ਇਸ ਦਿਨ ਪੰਜਾਬ ਦੇ ਕੋਨੇ ਕੋਨੇ ਤੋਂ ਕਿਸਾਨ ਅਤੇ ਬੀਬੀਆਂ ਪਿੰਡ ਕੁੱਲਰੀਆਂ ਵਿਖੇ ਪਹੁੰਚ ਕੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਨੂੰ ਸ਼ਰਧਾਂਜਲੀ ਭੇਂਟ ਕਰਨਗੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਜਥੇਬੰਦੀ ਕੋਈ ਵੀ ਕੁਰਬਾਨੀ ਕਰਨ ਤੋਂ ਨਹੀਂ ਝਿਜਕੇਗੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਦੱਸਣਯੋਗ ਹੈ ਕਿ ‘ਜ਼ਮੀਨ ਬਚਾਉ ਮੋਰਚੇ’ ਤਹਿਤ ਕਿਸਾਨਾਂ ਦੇ ਜਥੇ 20 ਸਤੰਬਰ ਤੋਂ ਲਗਾਤਾਰ ਕੁੱਲਰੀਆਂ ਵੱਲ ਕੂਚ ਕਰ ਰਹੇ ਹਨ। ਹੁਣ ਤੱਕ ਮਾਨਸਾ ਤੋਂ ਇਲਾਵਾ ਸੰਗਰੂਰ, ਮਲੇਰਕੋਟਲਾ, ਬਠਿੰਡਾ, ਕਪੂਰਥਲਾ ਅਤੇ ਲੁਧਿਆਣਾ ਦੇ ਜ਼ਿਲਿਆਂ ਦੇ ਕਿਸਾਨ ਅਤੇ ਬੀਬੀਆਂ ਇਸ ਮੋਰਚੇ ਵਿੱਚ ਸ਼ਮੂਲੀਅਤ ਕਰ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਬਾਕੀ ਜ਼ਿਲੇ ਆਪੋ ਆਪਣੀ ਵਾਰੀ ਅਨੁਸਾਰ ਜ਼ਮੀਨ ਬਚਾਉ ਮੋਰਚੇ ਵਿੱਚ ਜਾਣਗੇ।

11 ਅਕਤੂਬਰ ਨੂੰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਮੌਕੇ ਇਸ ਜ਼ਮੀਨ ਬਚਾਓ ਮੋਰਚੇ ਵਿੱਚ ਕੁੱਲਰੀਆਂ ਵਿਖੇ ਭਾਰੀ ਇਕੱਠ ਹੋਵੇਗਾ। ਮੀਟਿੰਗ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਆਪਣੇ ਮੰਤਰੀਆਂ ਅਤੇ ਵਿਧਾਨਕਾਰਾਂ ਵੱਲੋਂ ਜਥੇਬੰਦੀ ਨਾਲ ਕੀਤੇ ਵਾਅਦੇ ਪੂਰੇ ਕਰਦੀ ਹੋਈ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕਰੇ ਅਤੇ ਕਿਸਾਨਾਂ ਤੇ ਹਮਲੇ ਕਰਨ ਵਾਲੇ ਇਰਾਦਾ ਕਤਲ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜੇ ਨਹੀਂ ਤਾਂ ਹਰ ਤਰ੍ਹਾਂ ਨਾਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਤਿੰਨ ਅਕਤੂਬਰ ਨੂੰ ਲਖੀਮਪੁਰ ਕਾਂਡ ਵਿੱਚ ਸ਼ਹੀਦ ਹੋਣ ਵਾਲੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਯਾਦ ਵਿੱਚ ਸ਼ਹਾਦਤ ਦਿਵਸ ਸਾਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਦਿਨ ਜਗਰਾਉਂ ਦੇ ਪਿੰਡ ਅਖਾੜਾ ਵਿਖੇ ਇਕੱਠ ਕਰਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰੇਗੀ। ਇਸੇ ਦਿਨ ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਥੇਬੰਦੀ ਦੀਆਂ ਪਿੰਡ ਇਕਾਈਆਂ ਵੱਲੋਂ ਪਿੰਡ ਪਿੰਡ ਮੋਮਬੱਤੀ ਮਾਰਚ ਕੀਤਾ ਜਾਵੇਗਾ।

ਸੂਬਾ ਕਮੇਟੀ ਨੇ ਨੋਟ ਕੀਤਾ ਕਿ ਕਣਕ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਪਰ ਕਣਕ ਅਤੇ ਆਲੂਆਂ ਲਈ ਡੀਏਪੀ ਖਾਦ ਦਾ ਹਾਲੇ ਤੱਕ ਇੰਤਜ਼ਾਮ ਨਹੀਂ ਕੀਤਾ ਗਿਆ ਸਗੋਂ ਖਾਦ ਦੇ ਨਾਲ ਨੈਨੋ ਡੀਏਪੀ ਵਗੈਰਾ ਜਬਰੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਸਾਲਾਂ ਤੋਂ ਕਣਕ ਸਮੇਤ ਹਾੜੀ ਦੀਆਂ ਹੋਰ ਫਸਲਾਂ ਲਈ ਮਿਆਰੀ ਬੀਜ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਸਬਸਿਡੀ ਤੇ ਮੁਹਈਆ ਕਰਵਾਏ ਜਾਣ। ਇਸੇ ਤਰ੍ਹਾਂ ਗੁਦਾਮਾਂ ਵਿੱਚੋਂ ਪੁਰਾਣੇ ਅਨਾਜ ਦੀ ਲਿਫਟਿੰਗ ਨਹੀਂ ਹੋਈ। ਇਸ ਨਾਲ ਝੋਨੇ ਦੀ ਆਉਣ ਵਾਲੀ ਫਸਲ ਲਈ ਖਰੀਦ ਦੀ ਸਮੱਸਿਆ ਖੜ੍ਹੀ ਹੋਵੇਗੀ।

ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਝੋਨਾ ਵੇਚਣ ਵਿੱਚ ਜਾਂ ਕਣਕਾਂ ਦੀ ਬਜਾਈ ਵੇਲੇ ਖਾਦ ਦੀ ਘਾਟ ਕਾਰਨ ਕੋਈ ਸਮੱਸਿਆ ਆਈ ਤਾਂ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਦੇ ਸਹਿਯੋਗ ਨਾਲ ਇਸ ਖਿਲਾਫ ਡਟ ਕੇ ਸੰਘਰਸ਼ ਲੜੇਗੀ।

Previous Post

ਝੰਜੇੜੀ ਕੈਂਪਸ ਦਾ ਵੈਸਟਕਲਿਫ ਯੂਨੀਵਰਸਿਟੀ ਅਮਰੀਕਾ ਨਾਲ ਕਰਾਰ

Next Post

ਸਮਰਾਲਾ ‘ਚ ਚੱਲੀਆਂ ਗੋਲੀਆਂ, ਪੜ੍ਹੋ ਪੂਰਾ ਮਾਮਲਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਮਰਾਲਾ ‘ਚ ਚੱਲੀਆਂ ਗੋਲੀਆਂ, ਪੜ੍ਹੋ ਪੂਰਾ ਮਾਮਲਾ

ਸਮਰਾਲਾ 'ਚ ਚੱਲੀਆਂ ਗੋਲੀਆਂ, ਪੜ੍ਹੋ ਪੂਰਾ ਮਾਮਲਾ

Recommended

ਜਿਲ੍ਹਾ ਫਾਜ਼ਿਲਕਾ ਅੰਦਰ ਆਏ 2 ਕਰੋਨਾ ਪਾਜ਼ਿਟਿਵ ਕੇਸ

ਜਿਲ੍ਹਾ ਫਾਜ਼ਿਲਕਾ ਅੰਦਰ ਆਏ 2 ਕਰੋਨਾ ਪਾਜ਼ਿਟਿਵ ਕੇਸ

May 30, 2020
ਈ ਡੀ ਵੱਲੋਂ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਈ ਡੀ ਵੱਲੋਂ ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ

November 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In