• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ

Asli Punjabi by Asli Punjabi
September 30, 2024
in Top Stories
0
ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ
586
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਅਨੰਦਪੁਰ ਸਾਹਿਬ:- 30 ਸਤੰਬਰ 2024 : ਕੈਨੇਡਾ ਦੇ ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ `ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ `ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ `ਬਿੱਲ-21` ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਵਿਵਾਦਿਤ ਕਾਨੂੰਨ ਤੁਰੰਤ ਮਨਸੂਖ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਨੂੰ ਧਰਮ ਨਿਭਾਉਣ ਲਈ ਆਪੋ-ਆਪਣੇ ਮੁਲਕਾਂ ਵਿੱਚ ਲਾਜ਼ਮੀ ਕਕਾਰ ਪਹਿਨਣ, ਦਸਤਾਰ ਸਜਾਉਣ ਤੇ ਦਾੜ੍ਹੀ-ਕੇਸ ਰੱਖਦਿਆਂ ਆਪਣੀ ਧਾਰਮਿਕ ਪਛਾਣ ਬਣਾਈ ਰੱਖਣ ਦੀ ਪੂਰੀ ਇਜਾਜ਼ਤ ਹੈ ਪਰ ਸਿਰਫ਼ ਕਿਊਬਿਕ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਧਰਮ ਨਿਰਪੱਖਤਾ ਦੇ ਨਾਂ ਹੇਠ ਕਿਊਬਿਕ ਸੂਬੇ ਵੱਲੋਂ ਬਿੱਲ 21 ਕਾਨੂੰਨ ਤਹਿਤ ਅਧਿਆਪਕਾਂ, ਪੁਲੀਸ ਅਧਿਕਾਰੀਆਂ, ਵਕੀਲਾਂ ਅਤੇ ਹੋਰ ਜਨਤਕ ਖੇਤਰ ਦੇ ਕਰਮਚਾਰੀਆਂ ਨੂੰ ਧਾਰਮਿਕ ਚਿੰਨ੍ਹ ਜਿਵੇਂ ਕਿ ਮੁਸਲਮਾਨਾਂ ਲਈ ਹਿਜਾਬ, ਸਿੱਖਾਂ ਲਈ ਦਸਤਾਰ, ਯਹੂਦੀਆਂ ਨੂੰ ਯਰਮੁਲਕੇ ਅਤੇ ਈਸਾਈਆਂ ਨੂੰ ਕ੍ਰਾਸ ਪਹਿਨਣ ਤੋਂ ਮਨਾਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਬਿੱਲ 21 ਖ਼ਿਲਾਫ਼ ਵਿਰੋਧੀ ਧਿਰਾਂ ਦਾ ਸਾਥ ਅਤੇ ਇਸ ਨੂੰ ਕੌਮਾਂਤਰੀ ਅਦਾਲਤ ਵਿੱਚ ਚੁਣੋਤੀ ਦੇਵੇ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਸਬੰਧੀ ਹੋਰ ਸਮੂਹ ਜਥੇਬੰਦੀਆਂ ਨੂੰ ਵੀ ਇਸ ਬਿੱਲ ਖਿਲਾਫ਼ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਚਾਹੇ ਉਹ ਕਿਸੇ ਵੀ ਧਰਮ ਦੇ ਹੋਣ ਨੂੰ ਕਿਊਬਿਕ ਦੀ ਨੈਸ਼ਨਲ ਅਸੈਂਥਲੀ ਤੇ ਸੂਬਾਈ ਵਿਧਾਨ ਸਭਾ ਦੇ ਮੈਂਬਰਾਂ ਵਾਂਗ ਧਾਰਮਿਕ ਪ੍ਰਗਟਾਵੇ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਪ੍ਰਸਤਾਵਤ ਬਿੱਲ 21 ਧਾਰਮਿਕ ਆਜ਼ਾਦੀ ਨੂੰ ਖਤਮ ਕਰਦਾ ਹੈ ਤੇ ਇਸ ਨਾਲ ਕਿਊਬਿਕ ਸੂਬੇ ਵਿੱਚ ਨਸਲੀ ਤੇ ਧਾਰਮਿਕ ਘੱਟ ਗਿਣਤੀਆਂ ਵਿਚ ਡਰ ਦਾ ਮਾਹੌਲ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬਿੱਲ 21 ਕੈਨੇਡਾ ਦੇ ਸੰਵਿਧਾਨ ਵਿੱਚ ਦਰਜ ਜਨਤਕ ਪ੍ਰਗਟਾਵੇ ਅਤੇ ਧਰਮ ਦੀ ਆਜ਼ਾਦੀ ਦੀ ਸ਼ਰੇਆਮ ਉਲੰਘਣਾ ਹੈ। ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਤੇ ਦਸਤਾਰ `ਤੇ ਪਾਬੰਦੀ ਲਾਉਣਾ ਬੇਹੱਦ ਮੰਦਭਾਗਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਸਰਪੰਚ ਲਈ ਬੋਲੀ ਲਗਾਉਣ ਵਾਲਿਆਂ ‘ਤੇ ਪਰਚਾ ਦਰਜ ਹੋਵੇ : ਪ੍ਰਤਾਪ ਸਿੰਘ ਬਾਜਵਾ

Next Post

ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

Recommended

ਚੀਨ ਵਲੋਂ ਭਾਰਤੀ ਸਰਹੱਦ ਨਾਲ ਉਸਾਰੀਆਂ ‘ਭੜਕਾਊ ਕਦਮ’

ਚੀਨ ਵਲੋਂ ਭਾਰਤੀ ਸਰਹੱਦ ਨਾਲ ਉਸਾਰੀਆਂ ‘ਭੜਕਾਊ ਕਦਮ’

November 30, 2020
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

January 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In