ਚੰਡੀਗੜ੍ਹ : ਹਰਿਆਣਾ ਵਿੱਚ ਨਵੀਂ ਸਰਕਾਰ ਦੇ ਗਠਨ ਲਈ ਭਾਜਪਾ ਵਿਧਾਇਕ ਦਲ ਦੇ ਆਗੂ ਨਾਇਬ ਸਿੰਘ ਸੈਣੀ ਚੰਡੀਗੜ੍ਹ ਸਥਿਤ ਰਾਜ ਭਵਨ ਪੁੱਜੇ। ਉਨ੍ਹਾਂ ਦੇ ਨਾਲ ਕੇਂਦਰੀ ਨਿਗਰਾਨ ਵਜੋਂ ਆਏ ਅਮਿਤ ਸ਼ਾਹ ਵੀ ਹਨ।
ਨਾਇਬ ਸਿੰਘ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣਗੇ। ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦਾ ਨਾਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।