ਨਵੀਂ ਦਿੱਲੀ : ਅੱਜ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਮਿਲਿਆ ਹੈ। ਮੋਦੀ ਸਰਕਾਰ ਨੇ ਮਹਿੰਗਾਈ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦਈਏ ਕਿ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ ‘ਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਮਹਿੰਗਾਈ ਭੱਤੇ ‘ਚ ਵਾਧੇ ਨਾਲ ਕਰੋੜਾਂ ਲੋਕਾਂ ਦੀ ਤਨਖਾਹ ਵੀ ਵਧੇਗੀ। ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਇਸ ਦਾ ਮਤਲਬ ਹੈ ਕਿ ਲੋਕਾਂ ਨੂੰ 3 ਮਹੀਨਿਆਂ ਦਾ ਬਕਾਇਆ ਮਿਲੇਗਾ। ਅਜਿਹੇ ‘ਚ ਇਸ ਵਾਰ ਦੀਵਾਲੀ ‘ਤੇ ਕਰਮਚਾਰੀਆਂ ਨੂੰ ਬੋਨਸ ਦੇ ਨਾਲ-ਨਾਲ ਵਧੀ ਹੋਈ ਤਨਖ਼ਾਹ ਵੀ ਮਿਲੇਗੀ ਅਤੇ ਤਿਉਹਾਰ ‘ਤੇ ਖੂਬ ਮਸਤੀ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਅੱਜ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਬੀਤੀ 3 ਅਕਤੂਬਰ ਨੂੰ ਮੋਦੀ ਕੈਬਨਿਟ ਦੀ ਮੀਟਿੰਗ ਵੀ ਹੋਈ ਸੀ। ਇਸ ਵਿੱਚ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਤੋਂ ਮਨਜ਼ੂਰੀ ਮਿਲਦੇ ਹੀ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਗਿਆ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੀਡੀਆ ਨੂੰ ਦੱਸਿਆ ਸੀ ਕਿ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਮਿਲੇਗਾ। ਇਸ ਦੇ ਲਈ ਕੈਬਨਿਟ ਮੀਟਿੰਗ ਵਿੱਚ 2029 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਹੈ।