• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਡਾ.ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪੁੱਜਾ

Asli Punjabi by Asli Punjabi
October 17, 2024
in Punjab
0
ਡਾ.ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪੁੱਜਾ
585
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ ,17 ਅਕਤੂਬਰ 2024- ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਫਿਲੌਰ ਨੇੜਲੇ ਪਿੰਡ ਤੇਹਿੰਗ ਦੇ 49 ਸਾਲਾ ਹਰਵਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ ਤੇ ਪਰਮਿੰਦਰ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹਰਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 17 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 16 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਹਰਵਿੰਦਰ ਸਿੰਘ ਦੀ ਕੈਨੇਡਾ ਰਹਿੰਦੀ ਭੈਣ ਬਲਜੀਤ ਕੌਰ ਅਤੇ ਇਟਲੀ ਰਹਿੰਦੀ ਭੈਣ ਜਸਬੀਰ ਕੌਰ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਨ੍ਹਾਂ ਦੇ ਜੱਦੀ ਪਿੰਡ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਹਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਹਰਵਿੰਦਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕਨੇਡਾ ਰਹਿੰਦੀ ਭੈਣ ਵੱਲੋਂ ਕੀਤਾ ਗਿਆ ਹੈ। ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਹਰਵਿੰਦਰ ਦੇ ਜੀਜੇ ਕੁਲਦੀਪ ਸਿੰਘ,ਚਾਚਾ ਸੁਰਜੀਤ ਸਿੰਘ ਤੇ ਭਰਾ ਪ੍ਰਸ਼ੋਤਮ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ ਤੇ ਆਪਣੀ ਇਕਲੌਤੀ ਧੀ, ਜੋ ਕਿ ਵਿਦੇਸ਼ ਵਿਆਹੀ ਹੋਈ ਹੈ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 377 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

Previous Post

ਹੁਣ ਪਿੰਡਾਂ ਦੇ ਵਿਕਾਸ ਦੀ ਗਤੀ ਦਿਨ ਦੁੱਗਣੀ ਰਾਤ ਚੌਗਣੀ ਸਪੀਡ ਨਾਲ ਅੱਗੇ ਵਧੇਗੀ: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Next Post

ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਪੰਚਾਇਤੀ ਚੋਣਾਂ 2024 ਵਿੱਚ ਮਜ਼ਬੂਤ ਮੌਜੂਦਗੀ ਦਾ ਦਾਅਵਾ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਪੰਚਾਇਤੀ ਚੋਣਾਂ 2024 ਵਿੱਚ ਮਜ਼ਬੂਤ ਮੌਜੂਦਗੀ ਦਾ ਦਾਅਵਾ ਕੀਤਾ

ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਪੰਚਾਇਤੀ ਚੋਣਾਂ 2024 ਵਿੱਚ ਮਜ਼ਬੂਤ ਮੌਜੂਦਗੀ ਦਾ ਦਾਅਵਾ ਕੀਤਾ

Recommended

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ

March 26, 2021
ਕੇਰਲਾ: ਪਟਾਕਿਆਂ ਨਾਲ ਭਰਿਆ ਫਲ ਖਾਣ ਕਾਰਨ ਗਰਭਵਤੀ ਹਾਥੀ ਦੀ ਮੌਤ

ਕੇਰਲਾ: ਪਟਾਕਿਆਂ ਨਾਲ ਭਰਿਆ ਫਲ ਖਾਣ ਕਾਰਨ ਗਰਭਵਤੀ ਹਾਥੀ ਦੀ ਮੌਤ

June 3, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In