ਚੰਡੀਗੜ੍ਹ, 17 ਅਕਤੂਬਰ 2024- ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਾਇਬ ਸਿੰਘ ਸੈਣੀ ਦੇ ਨਾਲ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਨਾਇਬ ਸਿੰਘ ਸੈਣੀ ਨੇ ਲਗਾਤਾਰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਸਹੁੰ ਚੁੱਕ ਸਮਾਗਮ ਦੇ ਮੌਕੇ ‘ਤੇ ਪੀਐਮ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਮੇਤ ਭਾਜਪਾ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਰਹੇ। ਇਸ ਮੌਕੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਮੌਜੂਦ ਸਨ।
ਨਾਇਬ ਸਿੰਘ ਸੈਣੀ ਦਾ ਸਹੁੰ ਚੁੱਕ ਸਮਾਗਮ ਪੰਚਕੂਲਾ ਵਿੱਚ ਕਰਵਾਇਆ ਗਿਆ।