ਅੰਮ੍ਰਿਤਸਰ, 24 ਅਕਤੂਬਰ 2024 : ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਮਾਣਹਾਣੀ ਕੇਸ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਹੁੰਚੇ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਅਦਾਲਤ ਵਿੱਚ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।
ਉਹਨਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਗਿੱਦੜਬਾਹੇ ਦੀ ਸੰਗਤ ਚਾਹੁੰਦੀ ਸੀ ਕਿ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨ ਲੇਕਿਨ ਅਕਾਲੀ ਦਲ ਕਦੇ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਉਪਰ ਨਹੀਂ ਜਾਵੇਗੀ । ਉਹਨਾਂ ਨੇ ਕਿਹਾ ਕਿ ਐਸਜੀਪੀਸੀ ਦੀ ਪ੍ਰਧਾਨਗੀ ਦੀ ਚੋਣ ਲਈ ਬੀਬੀ ਜਗੀਰ ਕੌਰ ਦਾ ਸਾਥ ਦੇਣ ਲਈ ਕਈ ਕਾਂਗਰਸੀ ਨੇਤਾ ਕਈ ਭਾਜਪਾ ਦੇ ਨੇਤਾ ਅਤੇ ਕਈ ਆਮ ਆਦਮੀ ਪਾਰਟੀ ਦੇ ਨੇਤਾ ਵੀ ਐਸਜੀਪੀਸੀ ਦੇ ਮੈਂਬਰਾਂ ਨੂੰ ਫੋਨ ਕਰਕੇ ਧਮਕਾ ਰਹੇ ਹਨ ਕਿ ਉਹ ਬੀਬੀ ਜਗੀਰ ਕੌਰ ਦਾ ਸਾਥ ਦੇਣ।