ਅੰਮ੍ਰਿਤਸਰ, 4 ਨਵੰਬਰ, 2024: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀਆਂ ਦੇ ਮਾਮਲੇ ਵਿਚ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਮੀਟਿੰਗ 6 ਨਵੰਬਰ ਨੂੰ ਸਵੇਰੇ 10.00 ਵਜੇ ਸੱਦ ਲਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਲਈ ਕੁਝ ਪੱਤਰਕਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।