ਗੁਰਦਾਸਪੁਰ/ਚੰਡੀਗੜ੍ਹ, 12 ਨਵੰਬਰ 2024-ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਵੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੌਣ ਕਮਿਸ਼ਨ ਨੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਆਮੈਂਟ ਸੁਖਜਿੰਦਰਜੀਤ ਸਿੰਘ ਰੰਧਾਵਾ ਦੀ ਸ਼ਿਕਾਇਤ ਤੇ ਜਿਮਨੀ ਚੋਣਾਂ ਦੌਰਾਨ ਡੇਰੇ ਬਾਬਾ ਨਾਨਕ ਹਲਕੇ ਨਾਲ ਸੰਬੰਧਿਤ ਦੋ ਵੱਡੇ ਫੈਸਲੇ ਲਏ ਹਨ। ਸੁਖਜਿੰਦਰ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਦੇ ਵੋਟਰਾਂ ਨੂੰ ਕੁਰੂਕਸ਼ੇਤਰ ਜੇਲ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੀਡੀਓ ਕਾਲ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਮਜਬੂਰ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਦੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਕੁਰੂਕਸ਼ੇਤਰ ਜੇਲ ਵਿੱਚ ਬੰਦ ਜੱਗੂ ਭਗਵਾਨਪੁਰੀਏ ਦੇ ਆਲੇ ਦੁਆਲੇ ਦੀ ਪੂਰੀ ਨਿਗਰਾਨੀ ਰੱਖੀ ਜਾਵੇ ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਵੱਲੋਂ ਡੀਐਸਪੀ ਡੇਰਾ ਬਾਬਾ ਨਾਨਕ ਜਸਬੀਰ ਸਿੰਘ ਦੇ ਖਿਲਾਫ ਵੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਡੀਐਸਪੀ ਜਸਬੀਰ ਸਿੰਘ ਨੂੰ ਵੀ ਤੁਰੰਤ ਪ੍ਰਭਾਵ ਨਾਲ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।