ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ਕਰਦਿਆਂ ਆਖਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸਨੇ ਆਪਣੇ ਨਾਗਰਿਕਾਂ ਲਈ ‘ਸੜਕ ਸੁਰੱਖਿਆ ਫੋਰਸ’ (SSF) ਬਣਾਈ ਹੈ ਜੋ ਉਹਨਾਂ ਦੀਆਂ ਕੀਮਤੀ ਜਾਨਾਂ ਬਚਾਉਣ ‘ਚ ਕਾਰਗਰ ਸਿੱਧ ਹੋ ਰਹੀ ਹੈ। 8 ਮਹੀਨਿਆਂ ‘ਚ ਹੀ ਪੰਜਾਬ ਵਿੱਚ ਹਾਈਵੇਅ ‘ਤੇ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ‘ਚ 45.55 ਫ਼ੀਸਦੀ ਦੀ ਕਮੀ ਆਈ ਹੈ।
ਸੂਬੇ ਦੇ ਲੋਕਾਂ ਦੀਆਂ ਜਾਨਾਂ ਸਾਡੇ ਲਈ ਬੇਹੱਦ ਕੀਮਤੀ ਹਨ। ਉਹਨਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਾਡਾ ਫ਼ਰਜ਼ ਹੈ, ਜੋ ਅਸੀਂ ਤਨਦੇਹੀ ਨਾਲ ਨਿਭਾਅ ਰਹੇ ਹਾਂ।