ਹੁਸ਼ਿਆਰਪੁਰ, 19 ਨਵੰਬਰ 2024: ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 21 ਨਵੰਬਰ ਨੂੰ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੈਨਸ਼ਨਰ ਅਦਾਲਤ ਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸੰਜੀਵ ਸ਼ਰਮਾ ਨੇ ਦੱਸਿਆ ਕਿ ਪੈਨਸ਼ਨਰ ਅਦਾਲਤ ਸਵੇਰੇ 11 ਵਜੇ ਤੋਂ 3 ਵਜੇ ਤੱਕ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿਚ ਲੱਗੇਗੀ ਜਿਥੇ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ।