ਅੰਮ੍ਰਿਤਸਰ, 4 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਜੋੜਾ ਗੁਰਦਾਸਪੁਰ ਤੋਂ ਐਮ ਪੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਹੈ।
ਉਹਨਾਂ ਕਿਹਾ ਕਿ ਨਰਾਇਣ ਸਿੰਘ ਚੌੜਾ ਦਾ ਭਰਾ ਨਰਿੰਦਰ ਸਿੰਘ ਚੌੜਾ ਡੇਰਾ ਬਾਬਾ ਨਾਨਕ ਵਿਚ ਮਾਰਕੀਟ ਕਮੇਟੀ ਦਾ ਚੇਅਰਮੈਨ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਉਹ ਵਾਰ-ਵਾਰ ਕਹਿ ਚੁੱਕੇ ਹਨ ਕਿ ਅਕਾਲੀ ਦਲ ਨੂੰ ਆਗੂ ਵਿਹੂਣਾ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।