• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਬੀਰ ਬਾਦਲ ‘ਤੇ ਹਮਲਾ ਕਰਨਾ ਵਾਲਾ ਕੌਣ ਹੈ ਨਰਾਇਣ ਸਿੰਘ ਚੌੜਾ? ਜਾਣੋ ਪੂਰਾ ਪਿਛੋਕੜ

Asli Punjabi by Asli Punjabi
December 4, 2024
in Punjab
0
ਸੁਖਬੀਰ ਬਾਦਲ ‘ਤੇ ਹਮਲਾ ਕਰਨਾ ਵਾਲਾ ਕੌਣ ਹੈ ਨਰਾਇਣ ਸਿੰਘ ਚੌੜਾ? ਜਾਣੋ ਪੂਰਾ ਪਿਛੋਕੜ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 4 ਦਸੰਬਰ 2024- ਸੁਖਬੀਰ ਬਾਦਲ ‘ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚਲਾਉਣ ਵਾਲੇ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ ਅਤੇ ਸਜ਼ਾ ਵਜੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾ ਨਿਭਾਅ ਰਹੇ ਹਨ।

ਉੱਥੇ ਹੀ ਜੇਕਰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਗੱਲ ਕਰੀਏ ਤਾਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦਾ ਅਪਰਾਧਿਕ ਪਿਛੋਕੜ ਹੈ। ਇਨ੍ਹਾਂ ਹੀ ਨਹੀਂ, ਨਰਾਇਣ ਸਿੰਘ ਚੌੜਾ ਬੁੜੈਲ ਜੇਲ ਬ੍ਰੇਕ ਦਾ ਮੁੱਖ ਦੋਸ਼ੀ ਹੈ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਚੌੜਾ ਦਾ ਮੁਲਜ਼ਮ ਰਹਿਣ ਵਾਲਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਹਮਲੇ ਮਗਰੋਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਫੇਲ ਸਾਬਿਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰ ਦਾ ਨਾਂ ਨਰਾਇਣ ਸਿੰਘ ਚੌੜਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ’ਤੇ ਸਾਨੂੰ ਕੋਈ ਵੀ ਭਰੋਸਾ ਨਹੀਂ ਹੈ। ਪੂਰੇ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸਾਡੀ ਲੀਡਰਸ਼ਿਪ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਣੇ ਵਾਰਦਾਤ ਦੀ ਚੁਫੇਰਿਓਂ ਨਿੰਦਾ ਕੀਤੀ ਜਾ ਰਹੀ ਹੈ।

ਨਿਊਜ਼18 ਦੀ ਰਿਪੋਰਟ ਮੁਤਾਬਿਕ, ਨਰਾਇਣ ਸਿੰਘ ਚੌੜਾ ਨੂੰ ਖਾਲਿਸਤਾਨੀ ਵਜੋਂ ਜਾਣਿਆ ਜਾਂਦਾ ਹੈ। ਉਹ ਬੱਬਰ ਖਾਲਸਾ ਸੰਗਠਨ ਨਾਲ ਜੁੜਿਆ ਰਿਹਾ ਹੈ। ਉਹ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਉਹ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ।

ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ।

ਬੀਬੀਸੀ ਪੰਜਾਬੀ ਦੀ ਰਿਪੋਰਟ ਅਨੁਸਾਰ, ਨਰਾਇਣ ਸਿੰਘ ਚੌੜਾ ਦਾ ਸਬੰਧ ਅਕਾਲ ਫੈਡਰੇਸ਼ਨ ਗਰੁੱਪ ਨਾਲ ਹੈ। ਉਹ ਪਹਿਲਾਂ ਉਸ ਦੇ ਕਾਰਜਕਾਰੀ ਕਨਵੀਨਰ ਰਹੇ ਸਨ ਅਤੇ ਫਿਰ ਕਨਵੀਨਰ ਨਿਯੁਕਤ ਹੋਏ। ਨਰਾਇਣ ਸਿੰਘ ਚੌੜਾ ਕੁਝ ਸਾਲਾਂ ਤੱਕ ਸ਼੍ਰੋਮਣੀ ਗੁਰਦੁਾਆਰਾ ਪ੍ਰਬੰਧਕ ਕਮੇਟੀ ਵਿੱਚ ਪ੍ਰਚਾਰਕ ਵੀ ਰਹੇ ਹਨ।

ਬੁੜੈਲ ਜੇਲ੍ਹ ਬਰੇਕ ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਊਰਾ, ਜਗਤਾਰ ਸਿੰਘ ਤਾਰਾ ਤੇ ਇੱਕ ਹੋਰ ਕੇਸ ਦਾ ਕੈਦੀ ਦੇਵੀ ਸਿੰਘ ਫਰਾਰ ਹੋ ਗਏ ਸਨ, ਵਿੱਚ ਵੀ ਨਰਾਇਣ ਸਿੰਘ ਚੌੜਾ ਦੀ ਸ਼ਮੂਲੀਅਤ ਰਹੀ ਹੈ।

ਟ੍ਰਿਬਿਊਨ ਦੀ ਰਿਪੋਰਟ ਦੱਸਦੀ ਹੈ ਕਿ, ਚੌੜਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਵੀ ਸ਼ੱਕੀ ਸੀ। ਉਹ ਕਥਿਤ ਤੌਰ ’ਤੇ 2004 ਦੇ ਬੁੜੈਲ ਜੇਲ੍ਹ ਭੱਜਣ ਦੇ ਕੇਸ ਵਿੱਚ ਵੀ ਸ਼ਾਮਲ ਸੀ ਜਿੱਥੋਂ ਬੇਅੰਤ ਸਿੰਘ ਦੇ ਕਾਤਲ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਜਗਤਾਰ ਸਿੰਘ ਹਵਾਰਾ ਸਮੇਤ ਚਾਰ ਅੰਡਰ ਟਰਾਇਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। ਇਹ ਘਟਨਾ 21 ਜਨਵਰੀ 2004 ਦੀ ਰਾਤ ਨੂੰ ਵਾਪਰੀ ਸੀ।

ਜਾਣਕਾਰੀ ਅਨੁਸਾਰ ਚੌੜਾ ’ਤੇ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ’ਚ ਵਿਸਫੋਟਕ ਐਕਟ ਤਹਿਤ 30 ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਦਰਜ ਕੇਸਾਂ ਵਿੱਚ ਵੀ ਲੋੜੀਂਦਾ ਸੀ।

ਨਰਾਇਣ ਸਿੰਘ ਚੌੜਾ ਨੂੰ 28 ਫਰਵਰੀ 2013 ਨੂੰ ਤਰਨ ਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜ਼ਮਾਨਤ ‘ਤੇ ਬਾਹਰ ਸੀ। ਪੁਲੀਸ ਦੇ ਅਨੁਸਾਰ ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਖਾੜਕੂਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ।

Previous Post

ਸਾਡੇ ਤਿੰਨ ਮੁਲਾਜ਼ਮਾਂ ਨੇ ਹਮਲਾਵਰ ਨੂੰ ਫੜਿਆ: ਗੁਰਪ੍ਰੀਤ ਸਿੰਘ ਭੁੱਲਰ

Next Post

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

Recommended

ਸੁਖਬੀਰ ਬਾਦਲ ਵੱਲੋਂ ਬਟਾਲਾ ਵਿਚ ਅਕਾਲੀ ਵਰਕਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਖੇਧੀ

ਸੁਖਬੀਰ ਬਾਦਲ ਵੱਲੋਂ ਬਟਾਲਾ ਵਿਚ ਅਕਾਲੀ ਵਰਕਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਖੇਧੀ

May 25, 2020
ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

ਰਾਜ ਵਿਚ ਬਿਹਤਰ ਕਾਰਜ ਕਰਨ ਵਾਲੀ ਆਂਗਨਵਾੜੀ ਵਰਕਰਾਂ ਨੂੰ ਭਾਰਤ ਸਰਕਾਰ ਵੱਲੋਂ ਆਂਗਨਵਾੜੀ ਕਾਰਜਕਰਤਾ ਰਾਜ ਪੁਰਸਕਾਰ 8 ਮਾਰਚ, 2021 ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਦਿੱਤੇ ਜਾਣਗੇ

February 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In