ਨਵੀਂ ਦਿੱਲੀ, 11 ਦਸੰਬਰ 2024- ਦਿੱਲੀ ਦੇ ਅੰਦਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਤੇ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ, ਸਾਡੀ “ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਣ ਵਾਲਾ ਹੈ। ‘ਆਪ’ ਦਿੱਲੀ ਦੇ ਅੰਦਰ ਇਕੱਲੇ ਹੀ ਚੋਣ ਲੜੇਗੀ…”