ਨਵੀਂ ਦਿੱਲੀ, 17 ਦਸੰਬਰ 2024- ਇੱਕ ਦੇਸ਼, ਇੱਕ ਚੋਣ ਨਾਲ ਸਬੰਧਤ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਵਿੱਚ ਬਿੱਲ ਪੇਸ਼ ਕੀਤਾ ਹੈ। ਇਸ ਨੂੰ ਸੰਵਿਧਾਨ ਦਾ 129ਵਾਂ ਸੋਧ ਬਿੱਲ ਨਾਮ ਦਿੱਤਾ ਗਿਆ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਕਾਨੂੰਨ ਸੋਧ ਬਿੱਲ 2024 ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਦੂਜੇ ਪਾਸੇ, ਕਾਂਗਰਸ ਸਮੇਤ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ ਹੈ।