ਅੰਮ੍ਰਿਤਸਰ: ਐਸਕੇਐਮ ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ । ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ।
ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਤੇ ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ । ਅਸੀਂ ਪੰਜਾਬ ਦੇ ਗਾਇਕਾਂ ਨੂੰ ਸਿੱਖ ਧਰਮ ਦੇ ਰਾਗੀ ਢਾਡੀ ਕਵੀਸ਼ਰਾਂ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਮਦਦ ਕਰਨ ।