ਜੈਪੁਰ : ਰਾਜਸਥਾਨ ਦੇ ਜੈਪੁਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਪੈਟਰੋਲ ਪੰਪ ਦੇ ਬਾਹਰ ਇੱਕ ਟਰੱਕ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਸਵੇਰੇ 5:30 ਵਜੇ ਦੇ ਕਰੀਬ ਅਜਮੇਰ ਰੋਡ ‘ਤੇ ਵਾਪਰੀ ਜਦੋਂ ਇਕ ਪੈਟਰੋਲ ਪੰਪ ਨੇੜੇ ਖੜ੍ਹੇ ਸੀਐਨਜੀ ਟੈਂਕਰ ਨੂੰ ਟਰੱਕ ਦੇ ਹੋਰ ਵਾਹਨਾਂ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਅਧਿਕਾਰੀਆਂ ਮੁਤਾਬਕ ਕਈ ਹੋਰ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਨੇੜੇ ਖੜ੍ਹੇ ਕਈ ਵਾਹਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਖ਼ਬਰ ਇਹ ਵੀ ਹੈ ਕਿ ਹੁਣ ਤੱਕ 5 ਜਣਿਆਂ ਦੀ ਮੌਤ ਵੀ ਹੋ ਚੁੱਕੀ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਪੀੜਤਾਂ ਨੂੰ ਮਿਲਣ ਹਸਪਤਾਲ ਪਹੁੰਚੇ ਹਨ।