ਥਾਣਿਆਂ ਦੀ ਘੇਰਾਬੰਦੀ ਨੂੰ ਲੈ ਕਿ ਆਪ ਸਰਕਾਰ ਤੇ ਸਾਧਿਆ ਨਿਸ਼ਾਨਾ – ਕਿਸ਼ਨ ਚੰਦਰ ਮਹਾਜ਼ਨ
ਗੁਰਦਾਸਪੁਰ, 23 ਦਸੰਬਰ 2024- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਪਠਾਨਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਤੇ ਸੰਸਦ ਵਿੱਚ ਦਿੱਤੇ ਬਿਆਨ ਤੇ ਮਾਫ਼ੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ , ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਪਠਾਨਕੋਟ ਅਤੇ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਸ਼ੀਸ਼ ਵਿੱਜ,ਨਗਰ ਨਿਗਮ ਪਠਾਨਕੋਟ ਦੇ ਮੇਅਰ ਪੰਨਾ ਲਾਲ ਭਾਟੀਆ , ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰਾਕੇਸ਼ ਬੱਬਲੀ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਹਾਜ਼ਰ ਸਨ ਸੰਸਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਡਾਕਟਰ ਭੀਮ ਰਾਓ ਅੰਬੇਦਕਰ ਤੇ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਕੀਤੀ ਗਈ ਟਿੱਪਣੀ ਦੇ ਸਬੰਧ ਵਿੱਚ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਇਸ ਦੇਸ਼ ਨੂੰ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਹੈ ਉਹਨਾਂ ਦਾ ਦਰਜ਼ਾ ਸਾਡੇ ਦੇਸ਼ ਵਿੱਚ ਬਹੁਤ ਉੱਚਾ ਹੈ ਪਰ ਅਮਿਤ ਸ਼ਾਹ ਵੱਲੋਂ ਸਾਂਸਦ ਵਿੱਚ ਡਾਕਟਰ ਅੰਬੇਦਕਰ ਤੇ ਬਹੁਤ ਗਲਤ ਟਿੱਪਣੀ ਕੀਤੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪੂਰੇ ਦੇਸ਼ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ 24 ਦਸੰਬਰ ਨੂੰ ਪੂਰੇ ਦੇਸ਼ ਵਿੱਚ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਆਪਣੇ ਇਨ੍ਹਾਂ ਬਿਆਨਾਂ ਕਾਰਨ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਅਹੁਦੇ ਤੋਂ ਅਸਤੀਫ਼ਾ ਵੀ ਦੇਣਾ ਚਾਹੀਦਾ ਹੈ, ਉਨ੍ਹਾਂ ਨਗਰ ਨਿਗਮ,ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕਿ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਕਈ ਹੋਰ ਥਾਵਾਂ ਤੇ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਹਾਸਿਲ ਕੀਤੀ ਹੈ ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਹੋਏ ਬੰਬ ਧਮਾਕਿਆਂ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ ਕਿ ਇਸ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਪਰ ਇਸਦੇ ਉਲਟ ਸਰਕਾਰ ਵੱਲੋਂ ਥਾਣਿਆਂ ਦੀ ਘੇਰਾਬੰਦੀ ਕਰਕੇ ਥਾਣਿਆਂ ਨੂੰ ਸੁਰੱਖਿਅਤ ਬਣਾਉਣ ਲਈ ਥਾਣਿਆਂ ਦੇ ਨੇੜੇ ਰਸਤੇ ਵੀ ਬੰਦ ਕੀਤੇ ਜਾ ਰਹੇ ਹਨ ਜਿਸ ਨਾਲ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ