• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਲਾਪੀਠ” ਵੱਲੋਂ ਪਹਿਲਾ ਅਨਿਲ ਆਦਮ ਸਿਮਰਤੀ ਸਮਾਗਮ, ਜਸਵੰਤ ਜ਼ਫ਼ਰ ਹੋਏ ਮੁੱਖ ਮਹਿਮਾਨ ਵਜੋਂ ਸ਼ਾਮਲ

Asli Punjabi by Asli Punjabi
December 23, 2024
in Punjab
0
ਕਲਾਪੀਠ” ਵੱਲੋਂ ਪਹਿਲਾ ਅਨਿਲ ਆਦਮ ਸਿਮਰਤੀ ਸਮਾਗਮ, ਜਸਵੰਤ ਜ਼ਫ਼ਰ ਹੋਏ ਮੁੱਖ ਮਹਿਮਾਨ ਵਜੋਂ ਸ਼ਾਮਲ
586
SHARES
3.3k
VIEWS
Share on FacebookShare on TwitterShare on Whatsapp

ਫ਼ਿਰੋਜ਼ਪੁਰ 23 ਦਸੰਬਰ 2024- ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਵਿੱਚ ਸ਼ਬਦ ਸੱਭਿਆਚਾਰ ਦੇ ਪਸਾਰ ਲਈ ਨਿਰੰਤਰ ਯਤਨਸ਼ੀਲ ਸੰਸਥਾ ” ਕਲਾਪੀਠ” ਵੱਲੋਂ ਪਹਿਲਾ ਅਨਿਲ ਆਦਮ ਸਿਮਰਤੀ ਸਮਾਗਮ ਜ਼ਿਲ੍ਹਾ ਲਾਇਬ੍ਰੇਰੀ ਕਮੇਟੀ ਘਰ ਫ਼ਿਰੋਜ਼ਪੁਰ ਵਿੱਚ ਕਰਵਾਇਆ ਗਿਆ।’ ਏਨੀ ਮੇਰੀ ਬਾਤ’ , ‘ਕਵਿਤਾ ਬਾਹਰ ਉਦਾਸ ਖੜ੍ਹੀ ਹੈ’ ਅਤੇ ’26 ਸਾਲ ਬਾਅਦ’ ਦੇ ਲੇਖਕ ਮਰਹੂਮ ਅਨਿਲ ਆਦਮ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਵਿਜੇ ਵਿਵੇਕ ਨੇ ਕੀਤੀ ਸ਼ਾਇਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਜ਼ਫ਼ਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿੱਚ ਪ੍ਰੋ.ਜਸਪਾਲ ਘਈ, ਪ੍ਰੋ.ਗੁਰਤੇਜ ਕੋਹਾਰਵਾਲਾ,ਸਨਮਾਨਿਤ ਸ਼ਾਇਰਾ ਮਨਦੀਪ ਔਲਖ ਅਤੇ ਅਨਿਲ ਆਦਮ ਦੀ ਹਮਸਫ਼ਰ ਅੰਜੁਮ ਸ਼ਰਮਾ ਸ਼ਾਮਲ ਸਨ।

ਪ੍ਰੋ.ਕੁਲਦੀਪ ਦੀ ਪ੍ਰਭਾਵਸ਼ਾਲੀ ਮੰਚ ਸੰਚਾਲਨਾ ਨਾਲ ਸ਼ੁਰੂ ਹੋਏ ਸਮਾਗਮ ਵਿੱਚ ਪ੍ਰੋ.ਗੁਰਤੇਜ ਨੇ ਸਮੁੱਚੇ ਪੰਜਾਬ ਭਰ ਵਿੱਚੋਂ ਆਏ ਹੋਏ ਲੇਖਕਾਂ, ਬੁੱਧੀਜੀਵੀਆਂ, ਪਾਠਕਾਂ ਸਰੋਤਿਆਂ ਦਾ ਸਵਾਗਤ ਕਰਦਿਆਂ ਅਨਿਲ ਆਦਮ ਦੀ ਸਾਹਿਤਕ ਪ੍ਰਤਿਭਾ ਕਲਾਪੀਠ ਦੀਆਂ ਸਰਗਰਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਮਾਗਮ ਦੇ ਪਹਿਲੇ ਪੜਾਅ ਵਿੱਚ ਪ੍ਰੋ.ਜਸਪਾਲ ਘਈ ਦਾ ਊੜਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕਾਵਿ ਸੰਗ੍ਰਹਿ “ਤੇਰਾ ਮੇਰਾ ਖ਼ਾਬ ਸੀ ਸ਼ਾਇਦ” ਅਤੇ ਸ਼ਾਇਰਾ ਹਰਲੀਨ ਸੋਨਾ ਦਾ ਹਿੰਦੀ ਵਿੱਚ ਅਨੁਵਾਦਿਤ ਹਾਇਕੂ ਸੰਗ੍ਰਹਿ “ਆਰਸੀ” ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਣ ਕੀਤਾ ਗਿਆ। ਯਾਦ ਰਹੇ “ਆਰਸੀ” ਦਾ ਹਿੰਦੀ ਅਨੁਵਾਦ ਮਰਹੂਮ ਅਨਿਲ ਆਦਮ ਨੇ ਕੀਤਾ ਸੀ। ਦੋਵਾਂ ਕਿਤਾਬਾਂ ਦੇ ਲੇਖਕਾਂ ਵੱਲੋਂ ਆਪਣੀ ਸਿਰਜਣ ਪ੍ਰਕ੍ਰਿਆ ਬਾਰੇ ਸੰਖੇਪ ਵਿੱਚ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ ਗਈ।

ਸ਼ਾਇਰ ਸੱਤਪਾਲ ਭੀਖੀ ਨੇ ਅਨਿਲ ਆਦਮ ਦੀ ਕਵਿਤਾ ਦੇ ਵੱਖ ਵੱਖ ਪਸਾਰਾਂ ਦੀ ਚਰਚਾ ਕਰਦਿਆਂ ਉਸਦੀ ਕਵਿਤਾ ਦੇ ਮਾਨਵੀ ਪਹਿਲੂਆਂ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ। ਹਰਮੀਤ ਵਿਦਿਆਰਥੀ ਨੇ ਅਨਿਲ ਨਾਲ ਆਪਣੀ ਬੱਤੀ ਵਰ੍ਹਿਆਂ ਦੀ ਦੋਸਤੀ ਦੇ ਸ਼ੀਸ਼ੇ ਵਿੱਚੋਂ ਉਸਦੀ ਸਖ਼ਸ਼ੀਅਤ ਦੇ ਵੱਖ ਵੱਖ ਰੂਪਾਂ ਦੀ ਨਿਸ਼ਾਨਦੇਹੀ ਕੀਤੀ।

ਪ੍ਰੋ.ਗੁਰਤੇਜ ਨੇ ਸ਼ਾਇਰਾ ਮਨਦੀਪ ਔਲਖ ਦੇ ਸਨਮਾਨ ਵਿੱਚ ਮਾਣ-ਪੱਤਰ ਪੜ੍ਹਦਿਆਂ ਕਿਹਾ ਕਿ ਮਨਦੀਪ ਔਲਖ ਔਰਤ ਆਜ਼ਾਦ ਹੋਂਦ ਦੀ ਉਚਾਰ ਦੀ ਕਵਿਤਾਕਾਰ ਹੈ। ਇਸ ਤੋਂ ਬਾਅਦ ਪ੍ਰਧਾਨਗੀ ਮੰਡਲ ਅਤੇ ਅਨਿਲ ਆਦਮ ਦੀ ਮਾਤਾ ਸ਼੍ਰੀ ਮਤੀ ਸ਼ੁੱਭ ਰਾਣੀ ਅਤੇ ਪਰਿਵਾਰ ਵੱਲੋਂ ਪਹਿਲਾ ਅਨਿਲ ਆਦਮ ਸਿਮਰਤੀ ਪੁਰਸਕਾਰ ਮਨਦੀਪ ਔਲਖ ਨੂੰ ਉਹਨਾਂ ਦੀ ਕਿਤਾਬ “ਗ਼ਰਲਜ਼ ਹੋਸਟਲ” ਲਈ ਪ੍ਰਦਾਨ ਕੀਤਾ ਗਿਆ। ਸਨਮਾਨ ਪ੍ਰਵਾਨ ਕਰਨ ਤੋਂ ਬਾਅਦ ਮਨਦੀਪ ਔਲਖ ਨੇ ਅਨਿਲ ਆਦਮ ਦੀ ਕਵਿਤਾ ਦੀ ਸ਼ਕਤੀ ਦੀ ਚਰਚਾ ਕੀਤੀ ਅਤੇ ਇਸ ਸਨਮਾਨ ਨੂੰ ਆਪਣੇ ਉੱਪਰ ਪਈ ਵੱਡੀ ਜ਼ਿੰਮੇਵਾਰੀ ਦੱਸਿਆ। ਨਾਲ ਹੀ ਆਪਣੀਆਂ ਕੁਝ ਕਵਿਤਾਵਾਂ ਵੀ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।

ਸਮਾਗਮ ਦੇ ਤੀਜੇ ਪੜਾਅ ਵਿੱਚ ਨੌਜਵਾਨ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ । ਜਿਸ ਵਿੱਚ ਗੁਰਜੰਟ ਰਾਜੇਆਣਾ, ਦਵੀ ਸਿੱਧੂ , ਰਿਸ਼ੀ ਹਿਰਦੇਪਾਲ , ਮਨਜੀਤ ਸੂਖ਼ਮ ਅਤੇ ਸੱਤ ਔਜ ਨੇ ਕਵਿਤਾ ਪਾਠ ਕਰਦਿਆਂ ਇਸ ਗੱਲ ਦਾ ਭਰੋਸਾ ਦਿਵਾਇਆ ਕਿ ਪੰਜਾਬੀ ਕਵਿਤਾ ਦਾ ਭਵਿੱਖ ਨਵੇਂ ਕਵੀਆਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ।

ਪੰਜਾਬੀ ਦੇ ਨਾਮਵਰ ਸ਼ਾਇਰ ਵਿਜੇ ਵਿਵੇਕ ਦੀਆਂ ਗ਼ਜ਼ਲਾਂ ਨੇ ਮਾਹੌਲ ਨੂੰ ਵਿਸਮਾਦੀ ਰੰਗ ਵਿੱਚ ਰੰਗ ਦਿੱਤਾ। ਮੁੱਖ ਮਹਿਮਾਨ ਜਸਵੰਤ ਜ਼ਫ਼ਰ ਹੁਰਾਂ ਨੇ ਕਿਹਾ ਕਿ ਅਨਿਲ ਆਦਮ ਦੀ ਸਖ਼ਸ਼ੀਅਤ ਦੇ ਬਹੁਤ ਸਾਰੇ ਪਸਾਰ ਸਨ। ਅਨਿਲ ਵਿੱਚ ਵੱਡਾ ਲੇਖਕ ਅਤੇ ਖ਼ੂਬਸੂਰਤ ਮਨੁੱਖ ਬਨਣ ਦੀਆਂ ਸਾਰੀਆਂ ਸੰਭਾਵਨਾਵਾਂ ਸਨ। ਉਹਨਾਂ ਕਲਾਪੀਠ ਨੂੰ ਆਪਣੇ ਪਿਆਰੇ ਸ਼ਾਇਰ ਨੂੰ ਏਨੇ ਭਾਵਪੂਰਤ ਢੰਗ ਨਾਲ ਯਾਦ ਕਰਨ ਲਈ ਮੁਬਾਰਕਬਾਦ ਦਿੱਤੀ।

Previous Post

ਯੂਪੀ ‘ਚ ਮੁਕਾਬਲੇ ‘ਚ 3 ਖਾਲਿਸਤਾਨੀ ਅੱਤਵਾਦੀ ਹਲਾਕ

Next Post

ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਕਰਾਰੀ ਹਾਰ ਮਿਲੀ: ਰਵਨੀਤ ਬਿੱਟੂ,

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਕਰਾਰੀ ਹਾਰ ਮਿਲੀ: ਰਵਨੀਤ ਬਿੱਟੂ,

ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਕਰਾਰੀ ਹਾਰ ਮਿਲੀ: ਰਵਨੀਤ ਬਿੱਟੂ,

Recommended

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਨੂੰ ਨਵੀਂ ਸੰਸਦ ਦੀ ਦਿੱਤੀ ਸੌਗਾਤ, ਦੇਸ਼ ਅਤੇ ਸੂਬਾਵਾਸੀਆਂ ਨੂੰ ਨਵੀਂ ਸੰਸਦ ਦੀ ਵਧਾਈ – ਮੁੱਖ ਮੰਤਰੀ ਮਨੋਹਰ ਲਾਲ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਨੂੰ ਨਵੀਂ ਸੰਸਦ ਦੀ ਦਿੱਤੀ ਸੌਗਾਤ, ਦੇਸ਼ ਅਤੇ ਸੂਬਾਵਾਸੀਆਂ ਨੂੰ ਨਵੀਂ ਸੰਸਦ ਦੀ ਵਧਾਈ – ਮੁੱਖ ਮੰਤਰੀ ਮਨੋਹਰ ਲਾਲ

May 29, 2023
ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

March 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In