ਲੁਧਿਆਣਾ, 23 ਦਸੰਬਰ, 2024: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਕਰਾਰੀ ਹਾਰ ਮਿਲੀ ਹੈ ਜਦੋਂ ਕਿ ਭਾਜਪਾ ਪਹਿਲਾਂ ਨਾਲੋਂ ਤਕੜੀ ਹੋਈ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਧਿਰ ਦੀ ਧੱਕੇਸ਼ਾਹੀ ਦੇ ਬਾਵਜੂਦ ਪਟਿਆਲਾ, ਲੁਧਿਆਣਾ ਤੇ ਹੋਰ ਥਾਵਾਂ ’ਤੇ ਭਾਜਪਾ ਪਹਿਲਾਂ ਦੇ ਮੁਕਾਬਲੇ ਮਜ਼ਬੂਤ ਹੋਈ ਹੈ ਤੇ ਪਾਰਟੀ ਦੀ ਟੀਮ ਸਥਾਪਿਤ ਹੋਈ ਹੈ।