ਨਵੀਂ ਦਿੱਲੀ, 27 ਦਸੰਬਰ, 2024: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ। ਇਸਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੈਨੂਗੋਪਾਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਇਸਦਾ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਜਾਵੇਗਾ।