ਚੰਡੀਗੜ੍ਹ, 10 ਜੁਲਾਈ 2020 – ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਤੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਸਮੇਤ ਚੰਡੀਗੜ੍ਹ, ਪੱਛਮੀ ਹਿਮਾਲਿਆਈ ਖੇਤਰ, ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਅਤੇ ਉੱਤਰ-ਪੂਰਬੀ ਰਾਜਾਂ ਵਿੱਚ 9 ਤੋਂ 12 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।