ਚੰਡੀਗੜ੍ਹ, 7 ਜਨਵਰੀ 2025- ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ ਰਾਜਾ ਰਾਜ ਸਿੰਘ ਦੇ ਵਲੋਂ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੀਆਂ ਸਿੱਖ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮਹਾਂਪੰਚਾਇਤ 25 ਜਨਵਰੀ ਨੁੰ ਬੁਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਰਵੱਈਆ ਲੋਕ ਤੇ ਸਿੱਖ ਵਿਰੋਧੀ ਹੈ ਅਤੇ ਵਾਰ ਵਾਰ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ, ਉਹ 25 ਜਨਵਰੀ ਨੂੰ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਚੜ ਕੇ ਹਿੱਸਾ ਲੈਣ।