ਐਸ.ਏ.ਐਸ. ਨਗਰ, 10 ਜੁਲਾਈ 2020 – ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿਚ ਨਾਮਜ਼ਦ ਸਾਬਕਾ ਪੰਜਾਬ ਡੀ.ਜੀ.ਪੀ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ ਹੋਰ ਅਦਾਲਤ ਵਿਚ ਤਬਦੀਲ ਹੋਣ ਤੋਂ ਬਾਅਦ ਅੱਜ ਇਸ ਕੇਸ ਦੀ ਅਗਲੀ ਸੁਣਵਾਈ ਹੋਈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿਚ ਸੁਮੇਧ ਸੈਣੀ, ਸ਼ਿਕਾਇਤਕਰਤਾ ਅਤੇ ਸਰਕਾਰ ਵੱਲੋਂ ਪੇਸ਼ ਹੋਏ ਪਬਲਿਕ ਪਰਾਸੀਕਿਉਟਰ ਵੱਲੋਂ ਭਖਵੀਂ ਬਹਿਸ ਕੀਤੀ ਗਈ।
ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅੱਜ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਸੁਮੇਧ ਸੈਣੀ ਨੂੰ ਧਾਰਾ 302 ‘ਚ ਮਿਲੀ ਕੱਚੀ ਜ਼ਮਾਨਤ ਖ਼ਾਰਜ ਕਰ ਦਿੱਤੀ ਹੈ ਅਤੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸੁਮੇਧ ਸੈਣੀ ਖਿਲਾਫ ਧਾਰਾ 302 ਦਾ ਵਾਧਾ ਹੋਵੇਗਾ ਤਾਂ 3 ਦਿਨ ਦਾ ਨੋਟਿਸ ਦੇਣਾ ਪਵੇਗਾ।