• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪ੍ਰੋ. ਗੰਡਮ ਦੀ ਕਾਵਿ-ਸੰਗ੍ਰਹਿ- ‘ਬੁੱਲ ਸੀਤਿਆਂ ਸਰਨਾ ਨਈਂ’ ‘ਤੇ ਵਿਚਾਰ-ਗੋਸ਼ਟੀ

Asli Punjabi by Asli Punjabi
January 21, 2025
in Punjab
0
ਪ੍ਰੋ. ਗੰਡਮ ਦੀ ਕਾਵਿ-ਸੰਗ੍ਰਹਿ- ‘ਬੁੱਲ ਸੀਤਿਆਂ ਸਰਨਾ ਨਈਂ’ ‘ਤੇ ਵਿਚਾਰ-ਗੋਸ਼ਟੀ
586
SHARES
3.3k
VIEWS
Share on FacebookShare on TwitterShare on Whatsapp

ਫਗਵਾੜਾ, 21 ਜਨਵਰੀ 2024 : ਪੰਜਾਬੀ ਵਿਰਸਾ ਟਰੱਸਟ (ਰਜਿ:) ਅਤੇ ਸਕੇਪ ਸਾਹਿਤਕ ਸੰਸਥਾ ਫਗਵਾੜਾ ਵਲੋਂ ਐਤਵਾਰ ਨੂੰ ਇਥੇ ਪੰਜਾਬੀ ਲੇਖਕ ਅਤੇ ਸੀਨੀਅਰ ਪੱਤਰਕਾਰ ਪ੍ਰੋ. ਜਸਵੰਤ ਸਿੰਘ ਗੰਡਮ ਦੀ ਪਲੇਠੀ ਕਾਵਿ-ਪੁਸਤਕ ‘ਬੁੱਲ ਸੀਤਿਆਂ ਸਰਨਾ ਨਈਂ’ ‘ਤੇ ਵਿਚਾਰ-ਗੋਸ਼ਟੀ ਕੀਤੀ ਗਈ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਨਾਮਵਰ ਲੇਖਕ ਐਡਵੋਕੇਟ ਐਸ.ਐਲ. ਵਿਰਦੀ, ਸੋਹਣ ਸਹਿਜਲ, ਟੀ.ਡੀ, ਚਾਵਲਾ, ਬਲਦੇਵ ਰਾਜ ਕੋਮਲ ਅਤੇ ਅਜਾਇਬ ਸਿੰਘ ਸੰਘਾ ਸ਼ਾਮਲ ਸਨ।

ਪੁਸਤਕ ਚਰਚਾ ਵਿੱਚ ਪੰਜਾਬੀ ਲੇਖਕ ਅਤੇ ਪ੍ਰਬੰਧਕ ਪ੍ਰਿੰ. ਗੁਰਮੀਤ ਸਿੰਘ ਪਲਾਹੀ ਨੇ ਕੁੰਜੀਵਤ ਭਾਸ਼ਣ ਦਿੱਤਾ। ਉਹਨਾ ਨੇ ਕਿਹਾ ਕਿ ਪ੍ਰੋ. ਜਸਵੰਤ ਸਿੰਘ ਗੰਡਮ ਦੀ ਸਮੁੱਚੀ ਕਵਿਤਾ ਪ੍ਰਸੰਗਕ ਸੱਚ ਨੂੰ ਸਿਰਫ਼ ਬਿਆਨ ਹੀ ਨਹੀਂ , ਸਗੋਂ ਪ੍ਰਸੰਗਕਤਾ ਦੀ ਅਣਸੁਖਾਵੀਂ ਸਥਿਤੀ ਵਿੱਚੋਂ ਲੋਕਾਂ ਨੂੰ ਮੁਕਤ ਕਰਨ ਦਾ ਰਾਹ ਉਲੀਕਦੀ ਹੋਈ, ਜਿੱਤ-ਹਾਰ, ਖੁਸ਼ੀ-ਉਦਾਸੀ ਦੇ ਵਰਤਾਰੇ ਨਾਲ ਸੰਵਾਦ ਰਚਾਉਂਦੀ ਹੈ। ਰੂਸੀ ਕਵੀ ਕੈਸਲ ਕੁਲੱਈ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਕਵਿਤਾ ਲੋਕਾਂ ਦੀ ਤਰਜ਼ਮਾਨੀ ਕਰਦੀ ਹੈ ਅਤੇ ਸੇਵਾ ਵੀ ਅਤੇ ਇਹ ਜੀਉਂਦਿਆਂ ਲਈ ਹੁੰਦੀ ਹੈ ਨਾ ਕਿ ਮੋਇਆਂ ਲਈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਸ ਮੌਕੇ ਪ੍ਰੋ. ਜਸਵੰਤ ਸਿੰਘ ਗੰਡਮ ਨੇ ਆਪਣੇ ਪਹਿਲੇ ਕਾਵਿ-ਸੰਗ੍ਰਹਿ ਬਾਰੇ ਬੋਲਦਿਆਂ ਦੱਸਿਆ ਕਿ ਇਸ ਵਿੱਚ ਕੁੱਲ 88 ਕਵਿਤਾਵਾਂ ਹਨ, ਜੋ ਦੁੱਖਆਰਿਆਂ-ਲਤਾੜਿਆਂ ਅਤੇ ਦਬਾਏ ਹੋਏ ਲੋਕਾਂ ਦੇ ਦੁੱਖਾਂ, ਦਰਦਾਂ ਅਤੇ ਸੰਘਰਸ਼ਾਂ ਨੂੰ ਬਿਆਨ ਕਰਦੀਆਂ ਹਨ। ਉਹਨਾ ਇਹ ਵੀ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਲੇਖਕਾਂ ਨੂੰ ਜ਼ੁਲਮ, ਜਬਰ ਅਤੇ ਨਾ-ਇਨਸਾਫ਼ੀ ਵਿਰੁੱਧ ਖੜਨਾ, ਅੜਨਾ ਅਤੇ ਲੜਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪ੍ਰੋ. ਗੰਡਮ ਦੀਆਂ ਤਿੰਨ ਵਾਰਤਕ ਪੁਸਤਕਾਂ ਛੱਪ ਚੁੱਕੀਆਂ ਹਨ।

ਇਸ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਬਰੈਂਪਟਨ ਕੈਨੇਡਾ, ਨੇ ਵਿਸ਼ੇਸ਼ ਸ਼ਿਰਕਤ ਕੀਤੀ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਣਾਏ ਹੋਏ ਉੱਦਮੀ ਡਾ. ਦਲਬੀਰ ਸਿੰਘ ਕਥੂਰੀਆ ਨੇ ਪੱਛਮੀ ਪੰਜਾਬ (ਪਾਕਿਸਤਾਨ) ਦੀ ਮੁੱਖ ਮੰਤਰੀ ਮਰੀਅਮ ਨਿਵਾਜ਼ ਸ਼ਰੀਫ਼ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਉਥੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਪੰਜਾਬੀ ਲਾਗੂ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਡਾ. ਕਥੂਰੀਆ ਅਤੇ ਪ੍ਰੋ. ਗੰਡਮ ਨੂੰ ਸਨਮਾਨਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਸਖ਼ਸ਼ੀਅਤਾਂ ਤੋਂ ਇਲਾਵਾ ਕਮਲੇਸ਼ ਸੰਧੂ, ਰਵਿੰਦਰ ਚੋਟ, ਅਸ਼ੋਕ ਚੱਢਾ ਨੇ ਪੁਸਤਕ ਚਰਚਾ ‘ਚ ਹਿੱਸਾ ਲਿਆ।

ਹੋਰਨਾਂ ਤੋਂ ਇਲਾਵਾ ਪਰਵਿੰਦਰਜੀਤ ਸਿੰਘ, ਜਸਵਿੰਦਰ ਫਗਵਾੜਾ, ਲਸ਼ਕਰ ਢੰਡਵਾੜਵੀ,ਸਿਮਰਤ ਕੌਰ,ਹਰਜਿੰਦਰ ਨਿਆਣਾ,ਮੈਡਮ ਬੰਸੋ ਦੇਵੀ,ਕੁਲਵੰਤ ਸਿੰਘ ਭਿੰਡਰ,ਪ੍ਰੀਤ ਕੌਰ ਪ੍ਰੀਤੀ,ਅਸ਼ੋਕ ਸ਼ਰਮਾ, ਚਰਨਜੀਤ ਸਿੰਘ ਬਰਨਾ ਅਤੇ ਹੋਰ ਮੈਂਬਰ ਹਾਜ਼ਰ ਸਨ।

Previous Post

MP Amrritpal New Party: ਮਾਘੀ ਮੇਲੇ ਦੌਰਾਨ MP ਅੰਮ੍ਰਿਤਪਾਲ ਦੀ ਪਾਰਟੀ ਦਾ ਐਲਾਨ ਅੱਜ

Next Post

ਟਰੱਕ ਯੂਨੀਅਨ ਮਾਲੇਰਕੋਟਲਾ ਵਿਖੇ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਟਰੱਕ ਯੂਨੀਅਨ ਮਾਲੇਰਕੋਟਲਾ ਵਿਖੇ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਟਰੱਕ ਯੂਨੀਅਨ ਮਾਲੇਰਕੋਟਲਾ ਵਿਖੇ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

Recommended

ਹੁਣ ਕਿਵੇਂ ‘ਫੇਅਰ ਐਂਡ ਲਵਲੀ’ ਨੂੰ ਪਰਮੋਟ ਕਰੇਗੀ ਹਿਮਾਚਲ ਤੇ ਚੰਡੀਗੜ੍ਹ ਦੀ ਸਾਂਝੀ ਧੀ ਯਾਮੀ ਗੌਤਮ

ਹੁਣ ਕਿਵੇਂ ‘ਫੇਅਰ ਐਂਡ ਲਵਲੀ’ ਨੂੰ ਪਰਮੋਟ ਕਰੇਗੀ ਹਿਮਾਚਲ ਤੇ ਚੰਡੀਗੜ੍ਹ ਦੀ ਸਾਂਝੀ ਧੀ ਯਾਮੀ ਗੌਤਮ

June 26, 2020
ਡਿੰਪਾ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਨਾ ਲੜਨ ਦੇ ਦਿੱਤੇ ਸੰਕੇਤ

ਡਿੰਪਾ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਨਾ ਲੜਨ ਦੇ ਦਿੱਤੇ ਸੰਕੇਤ

April 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In