ਨਵੀਂ ਦਿੱਲੀ, 21 ਜਨਵਰੀ 2025 : ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਚੋਟੀ ਦੇ ਅਹੁਦੇ ‘ਤੇ ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਹੋਵੇਗਾ, ਜਿਸ ‘ਚ ਉਹ ਅਮਰੀਕੀ ਸੰਸਥਾਵਾਂ ਨੂੰ ਨਵਾਂ ਰੂਪ ਦੇਣ ਜਾ ਰਹੇ ਹਨ। ਪੀਐਮ ਮੋਦੀ ਨੇ ਟਰੰਪ ਨੂੰ ਇੱਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਬਣਨ ‘ਤੇ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਮੇਰੇ ਪਿਆਰੇ ਦੋਸਤ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਵਧਾਈ! ਮੈਂ ਦੋਵਾਂ ਦੇਸ਼ਾਂ ਨੂੰ ਲਾਭ ਪਹੁੰਚਾਉਣ ਅਤੇ ਵਿਸ਼ਵ ਲਈ ਬਿਹਤਰ ਭਵਿੱਖ ਬਣਾਉਣ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਅੱਗੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ!”