ਐਸ.ਏ.ਐਸ. ਨਗਰ, 10 ਜੁਲਾਈ 2020 – ਜਿਲ੍ਹਾ ਐਸ ਏ ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ 52 ਖਰੜ, 53 ਐਸ ਏ ਐਸ ਨਗਰ ਅਤੇ 112 ਡੇਰਾਬੱਸੀ ਦੇ ਵਸਨੀਕਾਂ ਨੂੰ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸੂਚਿਤ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਵਿਡ ਦੇ ਚਲਦਿਆਂ ਨਵੀਂਆਂ ਵੋਟਾਂ ਬਣਾਊਣ, ਸੋਧ ਕਰਾਉਣ, ਸ਼ਿਫਟ ਜਾਂ ਵੋਟਾਂ ਕਟਾਉਣ ਦੀ ਪ੍ਰਕੀਰਿਆ ਵਿੱਚ ਕੋਈ ਰੋਕ ਨਹੀਂ ਲਗਾਈ ਜਾ ਰਹੀ।
ਉਹਨਾਂ ਕਿਹਾ ਕਿ ਜਿਲ੍ਹੇ ਵਿਚਲੇ 3 ਵਿਧਾਨ ਸਭਾ ਹਲਕਿਆ ਦੇ ਸਮੁੱਚੇ 18 ਸਾਲ ਦੀ ਉਮਰ ਦੇ ਨੌਜਵਾਨ ਆਪਣੀ ਵੋਟ ਬਣਾਉਣ ਲਈ ਫਾਰਮ ਨੰ: 6, ਸਿਫਟ ਕਰਨ ਲਈ ਫਾਰਮ ਨੰ: 8 ਏ, ਵੋਟਰ ਕਾਰਡ ਵਿੱਚ ਸੋਧ ਕਰਾਉਣ ਲਈ ਫਾਰਮ ਨੰ: 8 ਅਤੇ ਵੋਟ ਕਟਾਉਣ ਲਈ ਫਾਰਮ ਨੰ: 7 ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ‘ਤੇ ਆਨਲਾਈਨ ਫਾਰਮ ਭਰਨ ਜਾਂ ਆਪਣੇ ਹਲਕੇ ਨਾਲ ਸਬੰਧਤ ਬੀ.ਐਲ.ਓਜ਼ ਜਾਂ ਫਿਰ ਆਪਣੇ ਹਲਕੇ ਨਾਲ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ- ਕਮ-ਉਪ ਮੰਡਲ ਮੈਜਿਸਟ੍ਰੇਟ ਅਫਸਰਾਂ ਦੇ ਦਫਤਰ ਵਿੱਚ ਫਾਰਮ ਭਰ ਕੇ ਦੇਣ ਜਿਸ ਤਹਿਤ ਵੋਟਰ ਸੂਚੀ ਵਿੱਚ ਸਾਮਿਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸਿਫਟ ਹੋ ਚੁੱਕੇ ਵੋਟਰਾਂ ਅਤੇ ਵੋਟਰਾਂ ਦੇ ਵੇਰਵਿਆਂ ਨੂੰ ਦਰੁਸਤ ਕਰਨ ਸਬੰਧੀ ਸੂਚਨਾ ਇੱਕਤਰ ਹੋ ਸਕੇ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ।