ਨਵੀਂ ਦਿੱਲੀ, 7 ਫਰਵਰੀ, 2025: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਵੱਲੋਂ ਉਹਨਾਂ ਦੀ ਪਾਰਟੀ ਦੇ ਉਮੀਦਵਾਰਾਂ ਨੂੰ ਪਾਲਾ ਬਦਲਣ ਲਈ 15-15 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਜਪਾ ’ਚ ਆਉਣ ’ਤੇ ਉਹਨਾਂ ਨੂੰ ਮੰਤਰੀ ਵੀ ਬਣਾਇਆ ਜਾਵੇਗਾ।
ਉਹਨਾਂ ਦਾਅਵਾ ਕੀਤਾ ਕਿ ਦੋ ਘੰਟਿਆਂ ਦੇ ਅੰਦਰ 16 ਉਮੀਦਵਾਰਾਂ ਨੂੰ ਅਜਿਹੇ ਫੋਨ ਆਏ ਹਨ।